ਮਨਕੀਰਤ ਔਲਖ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ
ਮੁਹਾਲੀ : 29 ਮਈ 2022 ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਪਿੰਡ ਜਵਾਹਰਕੇ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਦੋਂ ਸਿੱਧੂ ਮੂਸੇਵਾਲਾ ਆਪਣੀ ਥਾਰ ਗੱਡੀ 'ਚ ਜਾ ਰਿਹਾ ਸੀ ਅਤੇ ਉਸ ਦੌਰਾਨ ਕੁਝ ਹਥਿਆਰਬੰਦ ਗੈਂਗਸਟਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਸਿੱਧੂ ਨੇ ਹਸਪਤਾਲ ਜਾਂਦੇ ਹੋਏ ਦਮ ਤੋੜ ਦਿੱਤਾ ਸੀ ਅਤੇ ਉਸ ਤੋਂ ਬਾਅਦ ਅਜੇ ਤੱਕ ਉਸਦਾ ਪਰਿਵਾਰ ਤੇ ਉਸਦੇ ਪ੍ਰਸ਼ੰਸਕ ਇਨਸਾਫ ਦੀ ਮੰਗ ਕਰ ਰਹੇ ਹਨ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗਾਇਕਾਂ ਤੇ ਅਦਾਕਾਰਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਜੁੜੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਮਨਕੀਰਤ ਔਲਖ਼ ਦੀ ਤਿੰਨ ਮੋਟਰਸਾਈਕਲ ਸਵਾਰ ਰੇਕੀ ਕਰ ਰਹੇ ਹਨ।
ਦੱਸਿਆ ਜਾ ਰਿਹਾ ਹੈ ਕੀ ਮਨਕੀਰਤ ਔਲਖ ਦੀ ਰੇਕੀ ਕਰਦੀਆਂ ਗੱਡੀਆਂ ਤੇ ਇੱਕ ਬਾਈਕ ਸੀਸੀਟੀਵੀ 'ਚ ਕੈਦ ਹੋਈਆਂ ਹਨ।
ਮਨਕੀਰਤ ਔਲਖ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਚ ਮਨਕੀਰਤ ਔਲਖ ਤੋਂ ਕਈ ਵਾਰ ਪੁੱਛਗਿੱਛ ਵੀ ਕੀਤੀ ਜਾ ਚੁੱਕੀ ਹੈ। ਹਾਲਾਂਕਿ ਬਾਅਦ ਵਿੱਚ ਔਲਖ ਨੂੰ NIA ਵੱਲੋਂ ਕਲੀਨ ਚਿੱਟ ਵੀ ਮਿਲ ਗਈ ਸੀ।
ਸਿੱਧੂ ਮੂਸੇਵਾਲਾ ਦਾ ਕਤਲ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕੀਤਾ ਗਿਆ ਸੀ। ਉਦੋਂ ਸਿੱਧੂ ਮੂਸੇਵਾਲਾ ਆਪਣੀ ਥਾਰ ਗੱਡੀ 'ਚ ਜਾ ਰਿਹਾ ਸੀ ਅਤੇ ਉਸ ਦੌਰਾਨ ਕੁਝ ਹਥਿਆਰਬੰਦ ਗੈਂਗਸਟਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਸਿੱਧੂ ਨੇ ਹਸਪਤਾਲ ਜਾਂਦੇ ਹੋਏ ਦਮ ਤੋੜ ਦਿੱਤਾ ਸੀ ਅਤੇ ਉਸ ਤੋਂ ਬਾਅਦ ਅਜੇ ਤੱਕ ਉਸਦਾ ਪਰਿਵਾਰ ਤੇ ਉਸਦੇ ਪ੍ਰਸ਼ੰਸਕ ਇਨਸਾਫ ਦੀ ਮੰਗ ਕਰ ਰਹੇ ਹਨ।