Lok Sabha Elections 2024 : ਬਸਪਾ ਦੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ

By : BALJINDERK

Published : Apr 13, 2024, 7:11 pm IST
Updated : Apr 13, 2024, 7:51 pm IST
SHARE ARTICLE
ਬਸਪਾ ਦੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ
ਬਸਪਾ ਦੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ

Lok Sabha Elections 2024 : ਪੰਜਾਬ ਦੇ ਨਕਲੀ ਤੇ ਝੂਠੇ ਦਲਿਤ ਚੇਹਰੇ ਮਲੀਆਮੇਟ ਕਰਨ ਲਈ ਲੜਾਈ ਲੜ ਰਹੀ ਹੈ ਬਹੁਜਨ ਪਾਰਟੀ ਜਸਵੀਰ ਸਿੰਘ ਗੜ੍ਹੀ 

Lok Sabha Elections 2024 : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ’ਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ’ਚ ਬਸਪਾ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਨੀਵਾਲ ਨੇ ਕਿਹਾ ਕਿ ਜਲ਼ਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।

ਇਹ ਵੀ ਪੜੋ:Iran Revolutionary Guards : ਈਰਾਨ ਦੇ ਰੈਵੋਲਿਊਸ਼ਨਰੀ ਗਾਰਡ ਨੇ ਸਟਰੇਟ ਆਫ਼ ਹਾਰਮੁਜ਼ ਨੇੜੇ ਮਾਲਵਾਹਕ ਜਹਾਜ਼ ਨੂੰ ਕੀਤਾ ਜ਼ਬਤ  

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਵੱਖ ਵੱਖ ਰਾਜਨੀਤਿਕ ਦਲਾਂ ਦੇ ਪੰਜਾਬ ਦੇ ਨਕਲੀ ਤੇ ਝੂਠੇ ਦਲਿਤ ਚੇਹਰਿਆਂ ਨੂੰ ਮਲੀਆਮੇਟ ਕਰਨ ਦਾ ਕੰਮ ਜਲੰਧਰ ਲੋਕ ਸਭਾ ਦੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਕਰਨਗੇ। ਬਲਵਿੰਦਰ ਨੇ ਮੌਜੂਦਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਨ ਤੇ ਪਿਛਲੇ ਚਾਰ ਮਹੀਨਿਆਂ ਤੋਂ ਲੋਕ ਸਭਾ ਇੰਚਾਰਜ ਦੇ ਤੌਰ ਤੇ ਲਗਾਤਾਰ ਸਰਗਰਮ ਸਨ। ਇਸ ਤੋਂ ਪਹਿਲਾਂ ਉਹ 2017 ਅਤੇ 2022 ਦੀ ਵਿਧਾਨ ਸਭਾ ਚੋਣ ਕਰਤਾਰਪੁਰ ਤੋਂ ਲੜ ਚੁੱਕੇ ਹਨ ਜਦੋਂ ਕਿ 2019 ਵਿਚ ਲੋਕ ਸਭਾ ਜਲੰਧਰ ਤੋਂ 2 ਲੱਖ 4ਹਜ਼ਾਰ ਵੋਟਾਂ ਲੈ ਕੇ ਮੁਕਾਬਲੇ ਵਿਚ ਭਾਰੂ ਰਹੇ ਸਨ।

ਇਹ ਵੀ ਪੜੋ:Sandeshkhali Violence Case : TMC ਦੇ ਮੁਅੱਤਲ ਆਗੂ ਸ਼ੇਖ ਸ਼ਾਹਜਹਾਂ ਨੂੰ 2 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਜਸਵੀਰ ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਨਕਲੀ ਤੇ ਝੂਠੇ ਦਲਿਤ ਚੇਹਰੇ ਅੱਗੇ ਕਰਕੇ ਹਮੇਸ਼ਾ ਦੇਸ਼ ਭਰ ’ਚ ਦਲਿਤ ਵਰਗ ਨੂੰ ਗੁੰਮਰਾਹ ਕੀਤਾ ਹੈ, ਜਿਸਦੇ ਖ਼ਿਲਾਫ਼ ਪੂਰੇ ਪੰਜਾਬ ’ਚ ਲੜਾਈ ਬਹੁਜਨ ਸਮਾਜ ਪਾਰਟੀ ਲੜ ਰਹੀ ਹੈ। ਅੱਜ ਪੂਰੇ ਦਿਨ ’ਚ ਇਹ ਦੂਜਾ ਉਮੀਦਵਾਰ ਹੈ ਜੋਕਿ ਅੱਜ ਘੋਸ਼ਿਤ ਕੀਤਾ ਗਿਆ ਇਸ ਤੋਂ ਪਹਿਲਾ ਸਵੇਰੇ ਪਟਿਆਲਾ ਲੋਕ ਸਭਾ ਤੋਂ ਜਗਜੀਤ ਛਰਬੜ ਨੂੰ ਐਲਾਨਿਆ ਗਿਆ ਸੀ। ਇਸ ਤਰ੍ਹਾਂ ਬਸਪਾ ਕੁਲ ਪੰਜ ਉਮੀਦਵਾਰ ਘੋਸ਼ਿਤ ਕਰ ਚੁੱਕੀ ਹੈ ਜਿਸ ’ਚ ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁੰਮਨ ਅਤੇ ਸੰਗਰੂਰ ਤੋਂ ਡਾ ਮੱਖਣ ਸਿੰਘ ਸ਼ਾਮਿਲ ਹਨ। 

ਇਹ ਵੀ ਪੜੋ:Lok Sabha Elections 2024: ਚੰਡੀਗੜ੍ਹ ’ਚ ਅਪਰਾਧਿਕ ਰਿਕਾਰਡ ਰੱਖਣ ਵਾਲਿਆਂ ’ਤੇ ਰੱਖੀ ਜਾ ਰਹੀ ਨਜ਼ਰ 

(For more news apart from BSP's candidate Lok Sabha elections from Jalandhar Advocate Balwinder Kumar News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement