Gurdaspur New: ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਖਿਲਾਫ ਪ੍ਰਦਰਸ਼ਨ, ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
Published : Apr 13, 2024, 5:34 pm IST
Updated : Apr 13, 2024, 5:59 pm IST
SHARE ARTICLE
Farmers protest against BJP candidate Dinesh Babbu
Farmers protest against BJP candidate Dinesh Babbu

Gurdaspur New: ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਜਾ ਰਹੇ ਸਨ ਮੱਥਾ ਟੇਕਣ

Farmers protest against BJP candidate Dinesh Babbu News in punjabi: ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਸਥਿਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਰਸਤੇ 'ਚ ਭਾਰਤੀ ਕਿਸਾਨ ਯੂਨੀਅਨ ਡੰਕੌਦਾ ਦੇ ਕਿਸਾਨਾਂ ਨੇ ਪਿੰਡ ਗਹਿਲੜੀ ਦੇ ਅੱਡੇ 'ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਗੱਡੀ ਰੋਕ ਕੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਪ੍ਰਦਰਸ਼ਨ ਕੀਤਾ | ਭਾਜਪਾ ਮੁਰਦਾਬਾਦ ਦੇ ਨਾਅਰੇ ਲਾਏ।

ਇਹ ਵੀ ਪੜ੍ਹੋ: Darbar News: ਖਾਲਸਾ ਸਾਜਨਾ ਦਿਵਸ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਹੋ ਰਹੀ ਨਤਮਸਤਕ

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਧਰਨਾ ਦੇ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Bornvita News: ਬੋਰਨਵੀਟਾ ਵਰਗੇ ਪਦਾਰਥ 'ਹੈਲਥ ਡ੍ਰਿੰਕ' ਨਹੀਂ, ਕੇਂਦਰ ਨੇ ਹੈਲਦੀ ਡ੍ਰਿੰਕ ਸ਼੍ਰੇਣੀ ਤੋਂ ਹਟਾਉਣ ਲਈ ਕਿਹਾ 

ਇਸ ਦੌਰਾਨ ਜਦੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਅਸੀਂ ਇੱਕੋ ਪਰਿਵਾਰ ਨਾਲ ਸਬੰਧਤ ਹਾਂ। ਜਿਸ ਕਾਰਨ ਪਰਿਵਾਰਾਂ 'ਚ ਅਣਬਣ ਬਣੀ ਹੋਈ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਇੱਕੋ ਗੱਲ ਦੀ ਚਰਚਾ ਹੋ ਰਹੀ ਹੈ ਕਿ ਇਸ ਵਾਰ ਕੇਂਦਰ ਸਰਕਾਰ ਵਿੱਚ ਸਿਰਫ਼ ਮੋਦੀ ਹੀ ਆਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਉਹ ਧਾਰੀਵਾਲ ਮਿੱਲ ਨੂੰ ਮੁੜ ਸੁਰਜੀਤ ਕਰਨਗੇ ਅਤੇ ਲੋਕ ਸਭਾ ਹਲਕੇ ਵਿੱਚ ਕੁਝ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ।

(For more Punjabi news apart from Farmers protest against BJP candidate Dinesh Babbu, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement