Punjab News: ਗੁਰਦਵਾਰਾ ਜੰਡ ਸਾਹਿਬ ਪਹੁੰਚੇ ਹੰਸ ਰਾਜ ਹੰਸ ਦਾ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ
Published : Apr 13, 2024, 8:21 pm IST
Updated : Apr 13, 2024, 8:21 pm IST
SHARE ARTICLE
Hans Raj Hans opposition by farmer organizations
Hans Raj Hans opposition by farmer organizations

Punjab News: ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚੱਲਦੇ ਵੱਡੀ ਗਿਣਤੀ ’ਚ ਪੁਲਿਸ ਤੈਨਾਤ ਕੀਤੀ ਗਈ

Hans Raj Hans opposition by farmer organizations: ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨ ਤੇ ਮਜਦੂਰ ਜਥੇਬੰਦੀਆਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਅੱਜ ਸਾਦਿਕ ਨੇੜਲੇ ਇਤਿਹਾਸਕ ਗੁਰਦਵਾਰਾ ਜੰਡ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਪਰਤ ਰਹੇ ਹੰਸ ਰਾਜ ਹੰਸ ਦਾ ਫਿਰ ਵਿਰੋਧ ਹੋ ਗਿਆ, ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਦੋ ਵਾਰ ਜਬਰਦਸਤ ਵਿਰੋਧ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: KotKapura News: ਤਿੰਨ ਭੈਣਾ ਦੇ ਇਕਲੌਤੇ ਭਰਾ ਨੂੰ ਚੁੱਕ ਕੇ ਭੱਜਿਆ ਅਵਾਰਾ ਕੁੱਤਾ, ਮਸਾਂ ਚੁੰਗਲ ’ਚੋਂ ਛੁਡਾਇਆ

ਇਤਿਹਾਸਕ ਗੁਰਦਵਾਰਾ ਸਾਹਿਬ ਵਿਖੇ ਲੋਕਲ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ, ਵੀਰ ਸਿੰਘ ਅਤੇ ਸਾਥੀਆਂ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕਰਕੇ ਸਵਾਗਤ ਕੀਤਾ ਗਿਆ। ਉਹਨਾਂ ਦੀ ਫੇਰੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚੱਲਦੇ ਵੱਡੀ ਗਿਣਤੀ ’ਚ ਪੁਲਿਸ ਤੈਨਾਤ ਕੀਤੀ ਗਈ ਸੀ। ਹਾਲਾਂਕਿ ਉਹਨਾਂ ਉੱਥੇ ਸੰਬੋਧਨ ਨਹੀਂ ਕੀਤਾ ਤੇ ਨਾ ਹੀ ਉੁਥੇ ਕਿਸੇ ਜਥੇਬੰਦੀ ਨੇ ਉਹਨਾਂ ਦਾ ਵਿਰੋਧ ਕੀਤਾ।

ਇਹ ਵੀ ਪੜ੍ਹੋ: Rome News: ਰੋਮ ਦੇ ਪਾਵਰ ਪਲਾਂਟ 'ਚ ਹੋਏ ਧਮਾਕੇ ਵਿਚ 7 ਲੋਕਾਂ ਦੀ ਹੋਈ ਮੌਤ 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਸਮੂਹ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਸਾਨੀ ਵਿਰੋਧ ਬਾਰੇ ਕਿਹਾ ਕਿ ਉਹ ਵੀ ਆਪਣੇ ਹੀ ਭਰਾ ਹਨ ਤੇ ਸਭ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ। ਅਸੀਂ ਕਿਸਾਨੀ ਮਸਲੇ ਸਬੰਧੀ ਪਾਰਟੀ ਹਾਈਕਮਾਂਡ ਦੇ ਧਿਆਨ ’ਚ ਲਿਆ ਦਿੱਤਾ ਹੈ ਤੇ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਸੰਜੀਦਾ ਹੈ। ਜੰਡ ਸਾਹਿਬ ਤੋਂ ਵਾਪਸੀ ’ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਸਾਦਿਕ ਚੌਂਕ ਵਿੱਚ ਉਹਨਾਂ ਦਾ ਵਿਰੋਧ ਵੀ ਕੀਤਾ ਗਿਆ ਪਰ ਉਹ ਬਿਨਾਂ ਰੁਕੇ ਆਪਣੇ ਰਸਤੇ ਚੱਲਦੇ ਰਹੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Hans Raj Hans opposition by farmer organizations, stay tuned to Rozana Spokesman

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement