
ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ ਟਿਕਟ ਮਿਲੀ ਹੈ
Lok Sabha Election 2024: ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਜਾਰੀ ਹੋ ਗਈ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।
ਇਸ ਅਨੁਸਾਰ ਡਾ. ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ (ਸਵਰਗੀ ਐਸ. ਗੁਰਦੇਵ ਸਿੰਘ ਬਾਦਲ ਦਾ ਪੋਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
(For more Punjabi news apart from Lok Sabha Election 2024: Announcement of 7 candidates of Akali Dal in Punjab, stay tuned to Rozana Spokesman)