Lok Sabha Election 2024: ਬਸਪਾ ਨੇ ਪਟਿਆਲਾ ਤੋਂ ਜਗਜੀਤ ਛੜਬੜ੍ਹ ਨੂੰ ਐਲਾਨਿਆ ਉਮੀਦਵਾਰ 
Published : Apr 13, 2024, 1:30 pm IST
Updated : Apr 13, 2024, 1:30 pm IST
SHARE ARTICLE
Jagjit Chharbar
Jagjit Chharbar

ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਇਸ ਐਲਾਨ ਨਾਲ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਬਸਪਾ ਵਲੋਂ ਕੀਤਾ ਜਾ ਚੁੱਕਾ ਹੈ

Lok Sabha Election 2024: ਪਟਿਆਲਾ - ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਪਟਿਆਲਾ ਲਈ ਅਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਾਰੀ ਪ੍ਰੈਸ ਨੋਟ ਵਿਚ ਕਿਹਾ ਗਿਆ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿਚ ਬਸਪਾ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਜਗਜੀਤ ਛੜਬੜ੍ਹ ਹੋਣਗੇ।

ਕੇਂਦਰੀ ਕੋਆਰਡੀਨੇਟਰ ਬੈਣੀਵਾਲ  ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫ਼ੈਸਲਾ ਮਾਇਆਵਤੀ ਵੱਲੋਂ ਹੀ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਪੰਥਕ ਚਿਹਰਾ ਬਸਪਾ ਉਮੀਦਵਾਰ ਜਗਜੀਤ ਛੜਬੜ ਕਰੇਗਾ।

ਗੜ੍ਹੀ ਨੇ ਦੱਸਿਆ ਕਿ ਬਸਪਾ ਦੇ ਇਸ ਐਲਾਨ ਨਾਲ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਬਸਪਾ ਵਲੋਂ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁੰਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ ਮੱਖਣ ਸਿੰਘ ਦੇ ਨਾਮ ਦਾ ਐਲਾਨ ਹੋ ਚੁੱਕਾ ਹੈ। ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਿਤ ਹਨ। ਸ਼੍ਰੀ ਛੜਬੜ੍ਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਛੜਬੜ੍ਹ ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।

ਛੜਬੜ੍ਹ ਨੇ ਸਾਲ 2020 ਵਿਚ ਕਿਸਾਨ ਅੰਦੋਲਨ ਵੇਲੇ ਸੰਤ ਸਮਾਜ ਦੀ ਅਗਵਾਈ ਵਿੱਚ ਟੋਲ ਪਲਾਜ਼ਾ ਅਜੀਜਪੁਰ ਜੋਕਿ ਚੰਡੀਗੜ੍ਹ ਪਟਿਆਲਾ ਰੋਡ ਤੇ ਸਥਿਤ ਹੈ, ਵਿਖੇ ਸੰਘਰਸ਼ਸ਼ੀਲ ਕਿਸਾਨਾਂ ਲਈ ਲਗਾਤਾਰ ਲੰਗਰਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਹੋਰ ਕੰਮਾਂ ਵਿਚ ਸਰਗਰਮ ਭੂਮਿਕਾ ਅਦਾ ਕੀਤੀ। ਉਹ ਧਾਰਮਿਕ ਤੌਰ ਤੇ ਕਾਰ ਸੇਵਾ ਕਰ ਰਹੇ ਸੰਤਾਂ ਮਹਾਂਪੁਰਸ਼ਾਂ ਨਾਲ ਹਜ਼ੂਰ ਸਾਹਿਬ ਵਿਖੇ ਪ੍ਰਮੁੱਖਤਾ ਨਾਲ ਸੇਵਾ ਕਰਦੇ ਹਨ।

ਛੜਬੜ੍ਹ ਸ਼ਹੀਦ ਬਾਬਾ ਸੰਗਤ ਸਿੰਘ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਛੜਬੜ੍ਹ ਤੋਂ ਚਮਕੌਰ ਸਾਹਿਬ ਤੱਕ ਪਿਛਲੇ 12 ਸਾਲਾਂ ਤੋਂ ਲਗਾਤਾਰ ਸੰਤ ਸਮਾਜ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੱਢ ਰਹੇ ਹਨ। 


 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement