Punjab Weather Update: ਪੰਜਾਬ ਵਿਚ ਬਦਲਿਆ ਮੌਸਮ, ਦਿਨ ਵਿਚ ਹੀ ਹੋਏ ਕਾਲੇ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ
Published : Apr 13, 2024, 2:07 pm IST
Updated : Apr 13, 2024, 3:20 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ

Punjab Weather Update News in punjabi : ਪੰਜਾਬ ਵਿਚ ਮੌਸਮ ਇਕ ਵਾਰ ਫਿਰ ਤੋਂ ਬਦਲ ਗਿਆ ਹੈ। ਸੂਬੇ ਦੇ ਕਈ ਇਲਾਕਿਆਂ ਵਿਚ ਅੱਜ ਤੇਜ਼ ਠੰਢੀਆਂ ਹਵਾਵਾਂ ਚੱਲਣ ਨਾਲ ਕਾਲੇ ਬੱਦਲ ਹੋ ਗਏ। ਆਉਣ ਵਾਲੇ ਕੁਝ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Nakodar News: ਵਿਸਾਖੀ ਮੌਕੇ ਜਠੇਰਿਆਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇੇਂ ਆਇਆ ਕਰੰਟ, 2 ਲੋਕਾਂ ਦੀ ਹੋਈ ਮੌਤ 

ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ: Health News: ਵਾਲਾਂ ਨੂੰ ਰੰਗ ਕਰਨ ਨਾਲ ਹੋ ਸਕਦਾ ਹੈ ਨੁਕਸਾਨ, ਆਉ ਜਾਣਦੇ ਹਾਂ ਕਿਵੇਂ

ਇਹ ਚਿਤਾਵਨੀ ਐਤਵਾਰ ਨੂੰ ਵੀ ਜਾਰੀ ਰਹਿਣ ਵਾਲੀ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਰਾਜ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Health News: ਸਿਹਤ ਲਈ ਲਾਹੇਵੰਦ ਹੈ ਅਨਾਰ ਦੇ ਛਿਲਕਿਆਂ ਦੀ ਚਾਹ

ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਸਰਗਰਮ ਇਹ ਦੂਜੀ ਪੱਛਮੀ ਗੜਬੜ ਹੈ। ਪਹਿਲੀ ਵੈਸਟਰਨ ਡਿਸਟਰਬੈਂਸ ਦਾ ਅਸਰ 10 ਅਪ੍ਰੈਲ ਨੂੰ ਦੇਖਿਆ ਗਿਆ। ਮਾਝੇ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਪਿਆ। ਹੁਣ ਦੂਸਰਾ ਵੈਸਟਰਨ ਡਿਸਟਰਬੈਂਸ ਅੱਜ ਸਰਗਰਮ ਹੋ ਗਿਆ ਹੈ। ਜਿਸ ਦਾ ਅਸਰ ਮੰਗਲਵਾਰ ਤੱਕ ਰਹੇਗਾ। ਸੋਮਵਾਰ ਨੂੰ ਵੀ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from village Punjab Weather Update News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement