
Nakodar News: 3 ਲੋਕ ਹੋਏ ਜ਼ਖ਼ਮੀ
Village Shankar Nakodar Nishan Sahib Current News: ਵਿਸਾਖੀ ਮੌਕੇ ਜਲੰਧਰ ਦੇ ਨਕੋਦਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਸ਼ੰਕਰ ਵਿਖੇ ਵਿਸਾਖੀ 'ਤੇ ਜਠੇਰਿਆਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਕਰੰਟ ਆ ਗਿਆ।
ਇਹ ਵੀ ਪੜ੍ਹੋ: Health News: ਵਾਲਾਂ ਨੂੰ ਰੰਗ ਕਰਨ ਨਾਲ ਹੋ ਸਕਦਾ ਹੈ ਨੁਕਸਾਨ, ਆਉ ਜਾਣਦੇ ਹਾਂ ਕਿਵੇਂ
ਇਸ ਹਾਦਸੇ ਵਿਚ 2 ਲੋਕਾਂ ਦੀ ਹੋਈ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼ਹੀਦਾਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਨਿਸ਼ਾਨ ਦਾ ਪਾਈਪ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਰਕੇ ਕਰੰਟ ਲੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Health News: ਸਿਹਤ ਲਈ ਲਾਹੇਵੰਦ ਹੈ ਅਨਾਰ ਦੇ ਛਿਲਕਿਆਂ ਦੀ ਚਾਹ
ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ . ਨਕੋਦਰ ਕੁਲਵਿੰਦਰ ਸਿੰਘ ਵਿਰਕ, ਸਦਰ ਥਾਣਾ ਮੁਖੀ ਇੰਸਪੈਕਟਰ ਜੈਪਾਲ, ਚੌਂਕੀ ਇੰਚਾਰਜ ਸ਼ੰਕਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ। ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ (63) ਵਾਸੀ ਬਜੂਹਾ ਅਤੇ ਮਹਿੰਦਰ ਪਾਲ (42) ਵਾਸੀ ਬਜੂਹਾ ਵਜੋਂ ਹੋਈ ਹੈ। ਉਥੇ ਹੀ ਕਰਨਦੀਪ, ਗੁਰਸ਼ਿੰਦਰ ਮਾਮੂਲੀ ਝੁਲਸੇ ਸਨ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from village shankar nakodar nishan sahib current news, stay tuned to Rozana Spokesman)