Amritsar News : ਦੇਰ ਰਾਤ ਅੰਮ੍ਰਿਤਸਰ ’ਚ ਚੱਲੀਆਂ ਗੋਲੀਆਂ ਇੱਕ ਨੌਜਵਾਨ ਦਾ ਹੋਇਆ ਕਤਲ

By : BALJINDERK

Published : Apr 13, 2025, 6:54 pm IST
Updated : Apr 13, 2025, 6:54 pm IST
SHARE ARTICLE
ਮ੍ਰਿਤਕ ਲਵਪ੍ਰੀਤ ਉਰਫ ਲਵ ਦੀ ਫ਼ਾਈਲ ਫੋਟੋ
ਮ੍ਰਿਤਕ ਲਵਪ੍ਰੀਤ ਉਰਫ ਲਵ ਦੀ ਫ਼ਾਈਲ ਫੋਟੋ

Amritsar News : ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਦਾ ਕੀਤਾ ਗਿਆ ਹੈ ਕਤਲ

Amritsar News in Punjabi : ਅੰਮ੍ਰਿਤਸਰ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਲਗਾਤਾਰ ਪੁਰਾਣੀ ਰੰਜਿਸ਼ਾਂ ਤੇ ਚਲਦੇ ਨੌਜਵਾਨਾਂ ਵੱਲੋਂ ਇੱਕ ਦੂਜੇ ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਪਰ ਪੁਲਿਸ ਅਤੇ ਕਾਨੂੰਨ ਦਾ ਇਨਾ ਲੋਕਾਂ ਦੇ ਮਨਾਂ ’ਚ ਕੋਈ ਡਰ ਖੌਫ ਨਜ਼ਰ ਨਹੀਂ ਆ ਰਿਹਾ।  ਉਥੇ ਹੀ ਦੇਰ ਰਾਤ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਮਾਈਲ ਇਨਕਲੇਵ ਇਲਾਕੇ ’ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਿੱਥੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਤੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਜਿਸ ਦਾ ਨਾਂ ਲਵਪ੍ਰੀਤ ਸਿੰਘ ਉਰਫ ਲਵ ਹੈ ਉਸ ਨੂੰ 5-6 ਦੇ ਕਰੀਬ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਥੇ ਹੀ ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਪਿਛਲੇ ਕਾਫੀ ਸਮੇਂ ਤੋਂ ਇਹਨਾਂ ਦੀ ਕਿਸੇ ਦੇ ਨਾਲ ਰੰਜਿਸ਼ ਚੱਲ ਰਹੀ ਸੀ ਤੇ ਉਹ ਨੌਜਵਾਨ ਕੁਝ ਜੇਲ੍ਹ ਵਿੱਚ ਹਨ ਤੇ ਕੁਝ ਜਮਾਨਤ ਤੇ ਬਾਹਰ ਆਏ ਹੋਏ ਹਨ। ਜਿਨਾਂ ਵੱਲੋਂ ਇਸ ਲਵਪ੍ਰੀਤ ਸਿੰਘ ਉਰਫ ਲਵ ਮ੍ਰਿਤਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ।  ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। 

ਇਸ ਮੌਕੇ ਪੁਲਿਸ ਅਧਿਕਾਰੀ ਗੁਰਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇ ਰਾਤ ਫਤਿਹਗੜ੍ਹ ਚੂੜੀਆਂ ਨੰਗਲੀ ਭੱਠੇ ਦੇ ਕੋਲ ਸਮਾਇਲ ਇਨਕਲੇਵ ਇਲਾਕੇ ’ਚ ਲਵਪ੍ਰੀਤ ਸਿੰਘ ਉਰਫ਼ ਲਵ ਨਾਂ ਦੇ ਨੌਜਵਾਨ ਨੂੰ ਕੁਝ ਨੌਜਵਾਨਾਂ ਨਾਲੋਂ ਗੋਲੀਆਂ ਮਾਰੀਆਂ ਗਈਆਂ ਹਨ। ਉਹਨਾਂ ਕਿਹਾ ਕਿ ਮ੍ਰਿਤਕ ਦੀ ਉਮਰ 25 ਸਾਲ ਦੇ ਕਰੀਬ ਹੈ ਤੇ ਇਹ ਸਲੂਨ ਦਾ ਕੰਮ ਕਰਦਾ ਸੀ ਅਸੀਂ ਇਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾ ਰਹੇ ਹਾਂ ਤੇ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵਿੱਚ ਚੈੱਕ ਕਰ ਰਹੇ ਹਾਂ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। 

(For more news apart from A young man was killed in gunfire in Amritsar late at night News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement