
Amritsar News: ਕਤਲ ਕਰਨ ਤੋਂ ਬਾਅਦ ਰੇਲਵੇ ਟਰੈਕ 'ਤੇ ਸੁੱਟੀ ਲਾਸ਼
ਅੰਮ੍ਰਿਤਸਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੇ 50 ਸਾਲਾ ਮਹਿਲਾ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। 50 ਸਾਲਾ ਮਹਿਲਾ ਦੇ 70 ਸਾਲਾ ਪ੍ਰੇਮੀ ਨਾਲ ਨਜਾਇਜ਼ ਸਬੰਧ ਸਨ। ਮੁਲਜ਼ਮਾਂ ਨੇ ਕਤਲ ਕਰਨ ਤੋਂ ਬਾਅਦ ਰੇਲਵੇ ਟਰੈਕ 'ਤੇ ਲਾਸ਼ ਸੁੱਟੀ ਦਿੱਤੀ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਅੰਮ੍ਰਿਤਸਰ ਦੇ ਜੀਆਰਪੀ ਪੁਲਿਸ ਥਾਣੇ ਦੇ ਮੁਖੀ ਬਲਬੀਰ ਸਿੰਘ ਘੁਮਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਬਿਆਸ ਰੇਲਵੇ ਲਾਈਨ ਉੱਤੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਜਿਸ ਤੋਂ ਬਾਅਦ ਅਸੀਂ ਇਸ ਦੀ ਜਾਂਚ ਕੀਤੀ ਤਾਂ ਇਸ ਵਿਅਕਤੀ ਦੀ ਪਹਿਚਾਣ ਕਸ਼ਮੀਰ ਸਿੰਘ ਵਜੋਂ ਹੋਈ। ਜਦੋਂ ਡੂੰਘਾਈ ਨਾਲ ਇਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਕਤਲ ਕਸ਼ਮੀਰ ਸਿੰਘ ਦੀ ਪਤਨੀ ਬਲਵਿੰਦਰ ਕੌਰ ਉਰਫ ਬਿੰਦਰੋ ਨੇ ਆਪਣੇ ਆਸ਼ਿਕ ਅਮਰ ਸਿੰਘ ਨਾਲ ਮਿਲ ਕੇ ਕੀਤਾ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਲਵਿੰਦਰ ਕੌਰ ਉਰਫ ਬਿੰਦਰੋ ਦੇ ਆਪਣੇ ਆਸ਼ਿਕ ਅਮਰ ਸਿੰਘ ਨਾਲ ਪਿਛਲੇ ਕਾਫ਼ੀ ਸਮੇਂ ਤੋਂ ਨਜਾਇਜ਼ ਸੰਬੰਧ ਸਨ ਤੇ ਉਸ ਦਾ ਪਤੀ ਕਸ਼ਮੀਰ ਸਿੰਘ ਇਹਨਾਂ ਨੂੰ ਕਾਫੀ ਖੜਕਦਾ ਸੀ। ਜਿਸ ਦੇ ਚਲਦੇ ਇਹਨਾਂ ਨੇ ਇੱਕ ਯੋਜਨਾ ਬਣਾਈ ਤੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਦੋਵਾਂ ਅਰੋਪੀਆਂ ਨੂੰ ਕਾਬੂ ਕਰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਪੁੱਛਗਿਛ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕਤਲ ਆਪਸੀ ਨਜਾਇਜ਼ ਸੰਬੰਧਾਂ ਦੇ ਚਲਦੇ ਕੀਤਾ ਗਿਆ ਸੀ।