Patiala News ; ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

By : BALJINDERK

Published : Apr 13, 2025, 8:03 pm IST
Updated : Apr 13, 2025, 8:03 pm IST
SHARE ARTICLE
ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

Patiala News ; ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

Patiala News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ। ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

1

ਵਿਸਾਖੀ ਦੇ ਪਵਿੱਤਰ ਮੌਕੇ 'ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਅਰਦਾਸ ਕੀਤੀ। ਦੁਨੀਆ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਦਿਨ ਦੀ ਅਮੀਰ ਸ਼ਾਨਦਾਰ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਯਾਦ ਦਿਵਾਇਆ ਅਤੇ ਕਿਹਾ ਕਿ 1699 ਵਿੱਚ ਇਸ ਪਵਿੱਤਰ ਦਿਨ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ 'ਪੰਜ ਪਿਆਰਿਆਂ' ਨੂੰ ਅੰਮ੍ਰਿਤ ਛਕਾ ਕੇ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਇਸ ਤਰ੍ਹਾਂ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਅਤੇ ਦਿਆ, ਸਦੀਵੀ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਦੇ ਉਪਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਅਤੇ ਵਾਢੀ ਦੀ ਸ਼ੁਰੂਆਤ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੂਬੇ ਅਤੇ ਇਸ ਦੇ ਕਿਸਾਨਾਂ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਅਤੇ ਸਾਂਭ-ਸੰਭਾਲ ਦਾ ਮੌਕਾ ਵੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਤਿਉਹਾਰ ਨੂੰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਸਮੂਹਿਕ ਤੌਰ 'ਤੇ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਸਾਡੇ ਦੇਸ਼ ਦੇ ਧਰਮ ਨਿਰਪੱਖ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕੀਤਾ ਜਾ ਸਕੇ।

(For more news apart from Chief Minister greets Punjabis on the holy festival of Vaisakhi News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement