Gurdaspur News : ਗੁਰਦਾਸਪੁਰ ਹਸਪਤਾਲ ’ਚ ਹੋਈ ਝੜਪ 'ਤੇ ਪੰਜਾਬ ਸਰਕਾਰ ਸਖ਼ਤ

By : BALJINDERK

Published : Apr 13, 2025, 3:14 pm IST
Updated : Apr 13, 2025, 3:14 pm IST
SHARE ARTICLE
ਸੀਸੀਟੀਵੀ ਦੀ ਫ਼ਟੇਜ
ਸੀਸੀਟੀਵੀ ਦੀ ਫ਼ਟੇਜ

Gurdaspur News : ਸਿਹਤ ਮੰਤਰੀ ਬਲਬੀਰ ਸਿੰਘ ਨੇ ਡੀਜੀਪੀ ਗੌਰਵ ਯਾਦਵ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ

Gurdaspur News in Punjabi : ਬੀਤੀ ਦੇਰ ਰਾਤ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਪਹਿਲਾਂ ਆਪਸ ਵਿੱਚ ਝਗੜੇ ਸਨ ਜਿਸ ਤੋਂ ਬਾਅਦ ਦੋਨੋਂ ਧਿਰਾਂ ਸਿਵਲ ਹਸਪਤਾਲ ਵਿੱਚ ਇਕੱਠੀਆਂ ਹੋ ਗਈਆਂ ਅਤੇ ਇੱਕ ਧਿਰ ਜਦੋਂ ਡਾਕਟਰ ਦੇ ਕਮਰੇ ’ਚ ਡਾਕਟਰ ਨੂੰ ਚੈਕਅਪ ਕਰਵਾ ਰਹੀ ਸੀ ਤਾਂ ਇਸੇ ਦੌਰਾਨ ਦੂਜੀ ਧਿਰ ਦੇ ਕੁਝ ਨੌਜਵਾਨਾਂ ਨੇ ਡਾਕਟਰ ਦੇ ਕਮਰੇ ’ਚ ਆਕੇ ਉਹਨਾਂ ’ਤੇ ਹਮਲਾ ਕਰ ਦਿੱਤਾ।

ਗੁਰਦਾਸਪੁਰ ਹਸਪਤਾਲ ’ਚ ਹੋਈ ਝੜਪ 'ਤੇ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਡੀਜੀਪੀ ਗੌਰਵ ਯਾਦਵ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਨੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।  ਝੜਪ ’ਚ ਸ਼ਾਮਲ ਸਾਰੇ ਲੋਕਾਂ ਵਿਰੁੱਧ FIR ਦਰਜ ਕਰਨ ਲਈ ਕਿਹਾ ਗਿਆ ਹੈ। 

1

ਇਸ ਦੌਰਾਨ ਹਸਪਤਾਲ ਦੇ ਵਿੱਚ ਭੰਨ ਤੋੜ ਕੀਤੀ ਅਤੇ ਡਿਊਟੀ ’ਤੇ ਤਾਇਨਾਤ ਡਾਕਟਰ ਰੋਹਿਤ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਹਮਲੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਵਾਰਡ ਵਿੱਚ ਕੱਪੜੇ ਨਾਲ ਆਪਣੇ ਮੂੰਹ ਬੰਨਦੇ ਹਨ ਅਤੇ ਡਾਕਟਰ ਦੇ ਕਮਰੇ ’ਚ ਆ ਕੇ ਦੂਜੀ ਧਿਰ ’ਤੇ ਹਮਲਾ ਕਰ ਦਿੰਦੇ ਹਨ ਅਤੇ ਬਾਅਦ ਵਿੱਚ ਫਰਾਰ ਹੋ ਜਾਂਦੇ ਹਨ ਇਸ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਗੁਰਦਾਸਪੁਰ ਵੱਲੋਂ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਆਰੋਪੀਆਂ ਦੀ ਪਹਿਚਾਨ ਹੋ ਚੁੱਕੀ ਹੈ ਅਤੇ ਉਹਨਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। 

1

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਭੁਪੇਸ਼ ਨੇ ਦੱਸਿਆ ਕਿ ਬੀਤੀ ਰਾਤ ਡਾਕਟਰ ਰੋਹਿਤ ਆਪਣੀ ਡਿਊਟੀ ਤੇ ਤਾਇਨਾਤ ਸਨ ਇਸੇ ਦੌਰਾਨ ਲੜਾਈ ਝਗੜੇ ਦੇ ਮਾਮਲੇ ਵਿਚ ਇੱਕ ਧਿਰ ਦੇ ਲੋਕ ਇਲਾਜ ਕਰਵਾਉਣ ਦੇ ਲਈ ਹਸਪਤਾਲ ਆਉਂਦੇ ਹਨ। ਜਿਨਾਂ ਨੂੰ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ ਅਤੇ ਇਸੇ ਦੌਰਾਨ ਦੂਜੀ ਧਿਰ ਵੀ ਆ ਕੇ ਡਾਕਟਰ ਦੇ ਕਮਰੇ ਵਿੱਚ ਬੈਠੇ ਸਨ ਜਿਨਾਂ ਨੂੰ ਡਾਕਟਰ ਚੈੱਕ ਕਰ ਰਿਹਾ ਸੀ ਇਸੇ ਦੌਰਾਨ ਪਹਿਲੀ ਧਿਰ ਦੇ ਕੁੱਝ ਨੌਜਵਾਨਾਂ ਨੇ ਆਕੇ ਉਹਨਾਂ ਉੱਪਰ ਹਮਲਾ ਕਰ ਦਿੱਤਾ। ਅਤੇ ਡਾਕਟਰ ਦੇ ਕਮਰੇ ਵਿੱਚ ਵੀ ਭੰਨਤੋੜ ਕੀਤੀ ਅਤੇ ਝਗੜੇ ਦੇ ਝਗੜਦੇ ਵਾਰਡ ਵਿੱਚ ਚਲੇ ਗਏ ਜਿਥੇ ਮਰੀਜ਼ ਦਾਖਿਲ ਸ਼ਨ ਉਹਨਾਂ ਕਿਹਾ ਕਿ ਇਸ ਘਟਨਾ ਵਿੱਚ ਹਸਪਤਾਲ ਦੀ ਭੰਨਤੋੜ ਕੀਤੀ ਗਈ ਹੈ ਅਤੇ ਗੁੰਡਾਗਰਦੀ ਹਸਪਤਾਲ ਵਿੱਚ ਕੀਤੀ ਗਈ ਹੈ। ਉਹਨਾਂ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਉਹਨਾ ਦਸਿਆ ਕਿ ਸਿਵਿਲ ਹਸਪਤਾਲ ਵਿੱਚ ਰਾਤ ਅਤੇ ਦਿਨ ਸਮੇਂ ਇਹ ਕੀ ਸੁਰੱਖਿਆ ਕਰਮੀ ਮਜੂਦ ਹੁੰਦਾ ਹੈ ਅਜਿਹੇ ਮਹੋਲ ਵਿੱਚ ਡਾਕਟਰਾਂ ਨੂੰ ਕੰਮ ਕਰਨਾ ਕਾਫੀ ਔਖਾ ਹੁੰਦਾ ਹੈ। 

1

ਇਸ ਘਟਨਾ ਸਬੰਧੀ ਅੱਜ ਸਿਵਲ ਹਸਪਤਾਲ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸਐਸਪੀ ਅਦਿੱਤਿਆ ਗੁਰਦਾਸਪੁਰ ਦੇ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਸੀਸੀਟੀਵੀ ਦੇ ਅਧਾਰ ਤੇ ਹਮਲਾਵਰਾਂ ਦੀ ਪਹਿਚਾਣ ਹੋ ਚੁੱਕੀ ਹੈ। ਹਮਲਾਵਰਾਂ ਨੂੰ ਜਲਦ ਗਿਰਫਤਾਰ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਜੋ ਹਸਪਤਾਲ ਦੇ ਵਿੱਚ ਭੰਨਤੋੜ ਕੀਤੀ ਗਈ ਹੈ ਉਸ ਦਾ ਹਰਜਾਨਾ ਵੀ ਇਹਨਾਂ ਮੁਲਜ਼ਮਾਂ ਦੇ ਕੋਲੋਂ ਭਰਿਆ ਜਾਵੇਗਾ ਅਤੇ ਹਸਪਤਾਲ ਦੀ ਸੁਰੱਖਿਆ ਵੀ ਬਹਾਲ ਕੀਤੀ ਜਾਵੇਗੀ।

(For more news apart from Punjab government takes strict action on clash at Gurdaspur Hospital News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement