ਜੰਮੂ ਤੋਂ ਯੂ.ਪੀ. ਜਾ ਰਹੀ ਬੱਸ ਪਲਟੀ, 12 ਜ਼ਖ਼ਮੀ
Published : May 13, 2020, 8:56 am IST
Updated : May 13, 2020, 8:56 am IST
SHARE ARTICLE
File Photo
File Photo

ਖੰਨੇ ਤੋਂ ਲਗਭਗ ਚਾਰ ਕਿਲੋਮੀਟਰ ਦੂਰ ਨੈਸ਼ਨਲ ਹਾਈਵੇ 'ਤੇ ਰਾਧਾਸਵਾਮੀ ਸਤਿਸੰਗ ਭਵਨ ਲਿਬੜਾ ਕੋਲ ਜੰਮੂ ਤੋਂ ਉਤਰ ਪ੍ਰਦੇਸ਼ ਜਾ ਰਹੀ ਮਜ਼ਦੂਰਾਂ ਨਾਲ ਭਰੀ

ਖੰਨਾ, 12 ਮਈ (ਅਦਰਸ਼ਜੀਤ ਸਿੰਘ ਖੰਨਾ): ਖੰਨੇ ਤੋਂ ਲਗਭਗ ਚਾਰ ਕਿਲੋਮੀਟਰ ਦੂਰ ਨੈਸ਼ਨਲ ਹਾਈਵੇ 'ਤੇ ਰਾਧਾਸਵਾਮੀ ਸਤਿਸੰਗ ਭਵਨ ਲਿਬੜਾ ਕੋਲ ਜੰਮੂ ਤੋਂ ਉਤਰ ਪ੍ਰਦੇਸ਼ ਜਾ ਰਹੀ ਮਜ਼ਦੂਰਾਂ ਨਾਲ ਭਰੀ ਇਕ ਬੱਸ ਦੇ ਪਲਟ ਜਾਣ ਨਾਲ 12 ਮਜ਼ਦੂਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪ੍ਰਾਈਵੇਟ ਟੂਰਿਸਟ ਕੰਪਨੀ ਦੀ ਬੱਸ ਜੰਮੂ (ਕਠੂਆ) ਤੋਂ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਉਤਰ ਪ੍ਰਦੇਸ਼  ਜਾ ਰਹੀ ਸੀ ਜਿਸ ਵਿਚ 40-45 ਦੇ ਕਰੀਬ ਮਜ਼ਦੂਰ ਸਨ ਜਿਨ੍ਹਾਂ ਤੋਂ 1000 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਕਿਰਾਇਆ ਵਸੂਲਿਆ ਗਿਆ ਸੀ।

File photoFile photo

ਇਹ ਬੱਸ ਅੱਜ ਸਵੇਰੇ 5 ਵਜੇ ਦੇ ਲਗਭਗ ਜਦੋਂ ਪਿੰਡ ਲਿਬੜਾ ਕੋਲ ਪਹੁੰਚੀ ਤਾਂ ਡਰਾਈਵਰ ਦੀ ਅਚਾਨਕ ਅੱਖ ਲੱਗ ਜਾਣ ਕਾਰਨ ਬੱਸ ਇਕਦਮ ਪਲਟ ਗਈ ਜਿਸ ਨਾਲ ਬੱਸ 'ਚ ਸਵਾਰ 12 ਪਰਵਾਸੀ ਮਜ਼ਦੂਰ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਖੰਨਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਖੰਨਾ 'ਚ ਦਾਖ਼ਲ ਕਰਵਾਇਆ ਗਿਆ ਜਿਥੇ ਦੋ ਪਰਵਾਸੀ ਮਜ਼ਦੂਰਾਂ ਦੀ ਹਾਲਤ ਜਿਆਦਾ ਗੰਭੀਰ ਹੋਣ ਕਰ ਕੇ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement