ਭਾਰਤੀ ਹਾਕੀ ਦੇਓਲੰਪਿਅਨ ਬਲਬੀਰ ਸਿੰਘ ਸੀਨੀਅਰ ਦੀ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਵਿਖੇ ਫੋਰਿਸਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ
ਚੰਡੀਗੜ੍ਹ : ਭਾਰਤੀ ਹਾਕੀ ਦੇ ਸਾਬਕਾ ਖਿਡਾਰੀ ਅਤੇ ਓਲੰਪਿਅਨ ਬਲਬੀਰ ਸਿੰਘ ਸੀਨੀਅਰ ਦੀ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਵਿਖੇ ਫੋਰਿਸਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਮੰਗਲਵਾਰ ਨੂੰ ਉਨ੍ਹਾਂ ਦੀ ਸਿਹਤ ਉਸ ਸਮੇਂ ਹੋਰ ਖ਼ਰਾਬ ਹੋ ਗਈ ਜਦੋਂ ਉਨ੍ਹਾਂ ਨੂੰ 9 ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ।
ਫਿਲਹਾਲ ਉਹ ਹਸਪਤਾਲ ਵਿਚ ਆਈਸੀਯੂ ਵਾਰਡ ਵਿਚ ਦਾਖਲ ਹਨ ਅਤੇ ਸੀਨੀਅਰ ਡਾਕਰਟਰਾਂ ਵੱਲੋਂ ਉਨ੍ਹਾਂ ਦੀ ਨਿਗਰਾਨੀ ਅਤੇ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਹਾਲਤ ਕਾਫ਼ੀ ਚਿੰਤਾਜਨਕ ਹੈ ਕਿਉਂਕਿ ਵੈਂਟੀਲੇਟਰ ਦੇ ਨਾਲ ਉਨ੍ਹਾਂ ਨੂੰ ਸਾਹ ਦਿੱਤਾ ਜਾ ਰਿਹਾ ਹੈ। ਦੱਸ ਦੱਈਏ ਕਿ ਪਿਛਲੇ ਸਾਲ ਦੀ ਸ਼ੁਰੂਆਤ ਵਿਚ ਹੀ ਬਲਬੀਰ ਸਿੰਘ ਸੀਨੀਅਰ ਨੂੰ ਦਿਲ ਦਾ ਦੌਰਾ ਪਿਆ ਸੀ।
ਜਿਸ ਤੋਂ ਬਆਦ ਉਹ ਹਸਪਤਾਲ ਵਿਚ ਦੋ ਮਹੀਨੇ ਤੋਂ ਜ਼ਿਆਦਾ ਸਮੇਂ ਲਈ ਦਾਖ਼ਲ ਰਹੇ ਸਨ। ਉਧਰ ਇਸ ਬਾਰੇ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਸੀਨੀਅਰ ਦੇ ਪੋਤਰੇ ਕਬੀਰ ਨੇ ਦੱਸਿਆ ਕਿ ਉਨ੍ਹਾਂ ਨੂੰ 8 ਮਈ ਨੂੰ ਸਿਹਤ ਖਰਾਬ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਕਿਉਂਕਿ ਉਨ੍ਹਾਂ ਨੂੰ ਸਾਹ ਲੈਣ ਵਿਚ ਪ੍ਰੇਸ਼ਾਨੀ ਸੀ।
ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਗਏ। ਇਸ ਦੇ ਨਾਲ ਹੀ ਇਨ੍ਹਾਂ ਦਾ ਕਰੋਨਾ ਵਾਇਰਸ ਦਾ ਟੈਸਟ ਵੀ ਕੀਤਾ ਗਿਆ ਜਿਸ ਵਿਚ ਇਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਪਰ ਹੁਣ ਡਾਕਟਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਅਗਲੇ 24 ਜਾਂ 48 ਘੰਟੇ ਤੋਂ ਬਾਅਦ ਕੁਝ ਕਹਿਣ ਦੀ ਸਥਿਤੀ ਵਿਚ ਹੋਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।