ਦੇਸ਼ ਭਰ 'ਚ ਮਾਸਕ ਬਣਾਉਣ 'ਚ ਪੰਜਾਬ ਮੋਹਰੀ ਸੂਬਾ ਬਣਿਆ
Published : May 13, 2020, 11:07 pm IST
Updated : May 13, 2020, 11:07 pm IST
SHARE ARTICLE
1
1

ਦੇਸ਼ ਭਰ 'ਚ ਮਾਸਕ ਬਣਾਉਣ 'ਚ ਪੰਜਾਬ ਮੋਹਰੀ ਸੂਬਾ ਬਣਿਆ


ਐਸ.ਏ.ਐਸ ਨਗਰ, 13 ਮਈ (ਸੋਈਂ): ਦੇਸ਼ ਭਰ ਦੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿਸ਼ਵਵਿਆਪੀ ਮਹਾਮਾਰੀ ਕੋਵਿਡ-19 ਦੀ ਰੋਕਥਾਮ ਲਈ ਅਪਣਾ ਵਡਮੁੱਲਾ ਯੋਗਦਾਨ ਪਾ ਕੇ ਸ਼ਲਾਘਾਯੋਗ ਉਦਮ ਕਰ ਰਹੀਆਂ ਹਨ, ਜਿਸ ਨਾਲ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਾਫ਼ੀ ਸਹਿਯੋਗ ਪ੍ਰਾਪਤ ਹੋਇਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕਿੱਲ ਡਿਵੈਲਪਮੈਂਟ ਬਾਰੇ ਯੂਨੀਅਨ ਕੈਬਨਿਟ ਮੰਤਰੀ ਮੋਹਿੰਦਰ ਨਾਥ ਪਾਂਡੇ ਨੇ ਮੀਟਿੰਗ ਵਿਚ ਜੁੜੇ ਉਚ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।1

ਪਾਂਡੇ ਅੱਜ ਦੇਸ਼ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਦੇ ਮੁਖੀਆਂ ਵਲੋਂ ਕੋਰੋਨਾ ਵਿਰੁਧ ਜੰਗ ਵਿਚ ਪਾਏ ਜਾ ਰਹੇ ਯੋਗਦਾਨ ਦੀ ਸਮੀਖਿਆ ਕਰ ਰਹੇ ਸਨ, ਜਿਸ ਵਿਚ ਦਲਜੀਤ ਕੌਰ ਸਿੱਧੂ ਵਧੀਕ ਡਾਇਰੈਕਟਰ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ, ਜਿਨ੍ਹਾਂ ਨਾਲ 6 ਪ੍ਰਿੰਸੀਪਲ ਵੀ ਸ਼ਾਮਲ ਸਨ। ਇਸ ਮੌਕੇ ਕੇਂਦਰੀ ਮੰਤਰੀ ਵਲੋਂ ਕੋਰੋਨਾ ਵਿਰੁੱਧ ਵੱਖ-ਵੱਖ ਤਰੀਕੇ ਅਪਣਾ ਰੋਲ ਅਦਾ ਕਰਨ ਵਾਲੀਆਂ ਦੇਸ਼ ਦੀਆਂ 28 ਤਕਨੀਕੀ ਸੰਸਥਾਵਾਂ ਨੂੰ ਚੁਣਿਆ ਗਿਆ, ਜਿਸ ਵਿਚ ਪੰਜਾਬ ਦੀਆਂ 6 ਸਰਕਾਰੀ ਆਈ. ਟੀ. ਆਈਜ਼ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸ਼ਾਬਾਸ਼ੀ ਦਿੰਦਿਆਂ ਕੇਂਦਰੀ ਮੰਤਰੀ ਪਾਂਡੇ ਨੇ ਜਲਦੀ ਹੀ ਕੇਂਦਰ ਸਰਕਾਰ ਵਲੋਂ ਢੁੱਕਵਾਂ ਸਨਮਾਨ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਮਾਸਕ ਬਣਾਉਣ 'ਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ ਇਸ ਲਈ ਪੰਜਾਬ ਵਾਸੀ ਵਧਾਈ ਦੇ ਪਾਤਰ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement