ਤਰਨਤਾਰਨ ਵਿਚ ਵੱਡੇ ਗੈਂਗਸਟਰ ਤੇ ਨਸ਼ਾ ਤਸਕਰ ਗਰੋਹ ਦਾ ਪਰਦਾਫ਼ਾਸ਼
Published : May 13, 2020, 9:13 am IST
Updated : May 13, 2020, 9:13 am IST
SHARE ARTICLE
File Photo
File Photo

ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿਚ ਭਾਲ ਸੀ।

ਤਰਨ ਤਾਰਨ, 12 ਮਈ (ਮਰਵਾਹਾ) : ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿਚ ਭਾਲ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਦਸਿਆ ਕਿ ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ, ਅਤੇ ਉਨ੍ਹਾਂ ਵਿਰੁਧ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ ਧਾਰਾ 51 ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਸ੍ਰੀ ਗੁਪਤਾ ਨੇ ਦਸਿਆ ਕਿ ਡੀਐਸਪੀ/ਡਿਟੈਕਟਿਵ ਅਤੇ ਇੰਚਾਰਜ ਸੀਆਈਏ, ਤਰਨ ਤਾਰਨ ਦੀ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਭਿੱਖੀਵਿੰਡ, ਥਾਣਾ ਭਿੱਖੀਵਿੰਡ; ਸੁਖਦੇਵ ਸਿੰਘ ਪੁੱਤਰ ਲਖਵੀਰ ਸਿੰਘ, ਨਿਵਾਸੀ ਪਿੰਡ ਜੀਓਨਕੇ, ਥਾਣਾ ਹਰੀਕੇ ਅਤੇ ਸਰਬਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਨਿਵਾਸੀ ਪਿੰਡ ਵਾੜਾ, ਥਾਣਾ ਭਿੱਖੀਵਿੰਡ ਤੋਂ ਗ੍ਰਿਫ਼ਤਾਰ ਕੀਤੇ ਹਨ। ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿਚ 12 ਬੋਰ ਦੀ ਦੁਨਾਲੀ ਰਾਈਫ਼ਲ, ਇਕ 32 ਬੋਰ ਦੀ ਬੈਰੇਟਾ ਪਿਸਤੌਲ, ਦੋ 32 ਬੋਰ ਪਿਸਤੌਲ, ਇਕ 12 ਬੋਰ ਦੀ ਪਿਸਤੌਲ ਅਤੇ ਇਕ 315 ਬੋਰ ਪਿਸਤੌਲ ਸਮੇਤ 315 ਬੋਰ ਦੇ 2 ਜਿੰਦਾ ਕਾਰਤੂਸ ਅਤੇ 32 ਬੋਰ ਦੇ 2 ਜਿੰਦਾ ਕਾਰਤੂਸ ਸ਼ਾਮਲ ਹਨ।

ਦੋਸ਼ੀ ਗੁਰਪ੍ਰੀਤ 'ਤੇ ਜੇਲ ਵਿਚ ਬੰਦ ਕਈ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਹੋਣ ਦਾ ਦੋਸ਼ ਵੀ ਸੀ। ਇਸ ਸਬੰਧੀ ਵੇਰਵੇ ਦਿੰਦਿਆਂ ਡੀਜੀਪੀ ਨੇ ਦਸਿਆ ਕਿ ਗੁਰਪ੍ਰੀਤ ਸਿੰਘ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਸ਼ੁਭਮ ਨਾਲ ਸਿੱਧਾ ਸੰਪਰਕ ਵਿਚ ਸੀ, ਉਹ ਬਟਾਲਾ ਦਾ ਇਕ ਗੈਂਗਸਟਰ ਸੀ ਅਤੇ 2018 ਵਿਚ ਅੰਮ੍ਰਿਤਸਰ ਵਿਚ ਇਕ ਗਹਿਣਿਆਂ ਦੀ ਦੁਕਾਨ ਤੋਂ 7 ਕਰੋੜ ਰੁਪਏ ਦੀ ਹਥਿਆਰਬੰਦ ਲੁੱਟ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਸੀ। ਸ਼ੁਭਮ ਨੂੰ 2019 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਕੇਂਦਰੀ ਜੇਲ, ਅੰਮ੍ਰਿਤਸਰ ਵਿਚ ਬੰਦ ਹੈ।

File photoFile photo

ਹੁਣ ਤਕ ਕੀਤੀ ਗਈ ਫੋਰੈਂਸਿਕ ਅਤੇ ਤਕਨੀਕੀ ਜਾਂਚ ਦੇ ਅਧਾਰ 'ਤੇ ਇਹ ਪਾਇਆ ਗਿਆ ਹੈ ਕਿ ਗੁਰਪ੍ਰੀਤ ਸਿੰਘ ਸ਼ੁਭਮ ਦੇ ਸੰਪਰਕ ਵਿਚ ਸੀ ਅਤੇ ਤਰਨਤਾਰਨ ਤੇ ਫ਼ਿਰੋਜ਼ਪੁਰ ਦੇ ਇਲਾਕਿਆਂ ਵਿਚ ਅਪਣੇ ਸਾਥੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ। ਡੀਜੀਪੀ ਨੇ ਅੱਗੇ ਦਸਿਆ ਕਿ ਐਸਐਸਪੀ ਧਰੁਵ ਧਈਆ ਦੀ ਅਗਵਾਈ ਵਾਲੀ ਟੀਮ ਵਲੋਂ ਕੀਤੀ ਗਈ ਜਾਂਚ ਦੇ ਆਧਾਰ 'ਤੇ ਗਰੋਹ ਦੇ ਤਿੰਨ ਹੋਰ ਸਾਥੀ, ਸਾਰੇ ਵਾਸੀ ਫ਼ਿਰੋਜ਼ਪੁਰ ਦੀ ਪਛਾਣ ਕੀਤੀ ਗਈ ਹੈ। ਉਹ ਤਰਨਤਾਰਨ ਦੇ ਹਰੀਕੇ, ਪੱਟੀ ਅਤੇ ਭਿੱਖੀਵਿੰਡ ਖੇਤਰਾਂ ਵਿਚ ਹਥਿਆਰਾਂ ਦੀ ਸਪਲਾਈ ਵਿਚ ਸਰਗਰਮੀ ਨਾਲ ਸ਼ਾਮਲ ਪਾਏ ਗਏ। ਉਨ੍ਹਾਂ ਦਸਿਆ ਕਿ ਸ਼ੁਭਮ ਦੇ ਅਹਿਮ ਸਾਥੀ ਵਜੋਂ ਥਾਣਾ ਆਰਿਫਕੇ, ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਕਟੌਰਾ ਦੇ ਸੂਰੀਆ ਦੀ ਪਛਾਣ ਕੀਤੀ ਗਈ ਜੋ ਕਿ ਗੁਰਪ੍ਰੀਤ ਸਿੰਘ ਨਾਲ ਤਾਲਮੇਲ ਨਾਲ ਨਾਜਾਇਜ਼ ਹਥਿਆਰਾਂ ਦੀ ਸਪਲਾਈ ਵਿਚ ਸ਼ਾਮਲ ਸੀ।]

ਪੜਤਾਲ ਤੋਂ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਉਰਫ਼ ਬੱਬੂ ਪੁਤਰ ਹਰਭਜਨ ਸਿੰਘ ਵਾਸੀ ਹਵੇਲੀਆਂ, ਥਾਣਾ ਸਰਾਏ ਅਮਾਨਤ ਖਾਂ, ਤਰਨ ਤਾਰਨ ਦੇ ਨਾਲ ਸਿੱਧਾ ਸੰਪਰਕ ਵਿਚ ਸੀ ਜੋ ਰਣਜੀਤ ਰਾਣਾ ਦਾ ਭਰਾ ਹੈ, ਜੋ ਕਿ 532 ਕਿਲੋ ਹੈਰੋਇਨ ਅਟਾਰੀ ਨਸ਼ਾ ਕੇਸ ਦਾ ਮੁੱਖ ਦੋਸ਼ੀ ਹੈ ਅਤੇ ਹਾਲ ਹੀ ਵਿਚ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।

 

ਸ੍ਰੀ ਗੁਪਤਾ ਨੇ ਅੱਗੇ ਦਸਿਆ ਕਿ ਕੁਲਦੀਪ ਸਿੰਘ, ਐਨਡੀਪੀਐਸ ਐਕਟ ਦੇ ਤਿੰਨ ਮਾਮਲਿਆਂ ਵਿਚ ਦੋਸ਼ੀ ਹੈ, ਜਿਸ ਵਿਚ ਐਸਐਸਓਸੀ, ਅੰਮ੍ਰਿਤਸਰ ਵਲੋਂ 2014 ਵਿਚ ਦਰਜ ਕੀਤਾ ਗਿਆ 22 ਕਿਲੋ ਹੈਰੋਇਨ ਦਾ ਕੇਸ ਵੀ ਸ਼ਾਮਲ ਹੈ, ਮੌਜੂਦਾ ਸਮੇਂ ਵਿਚ ਕੇਂਦਰੀ ਜੇਲ, ਅੰਮ੍ਰਿਤਸਰ ਵਿਚ ਬੰਦ ਹੈ। ਗੁਰਪ੍ਰੀਤ ਸਿੰਘ ਦੇ ਲਿੰਕ ਸਰਬਜੀਤ ਸਿੰਘ ਉਰਫ਼ ਸਾਬਾ ਪੁਤਰ ਸੁਖਦੇਵ ਸਿੰਘ ਵਾਸੀ ਲਾਹੌਰ ਚੌਕ, ਥਾਣਾ ਸਿਟੀ ਪੱਟੀ, ਤਰਨ ਤਾਰਨ, ਜੋ ਕਿ 13 ਕਿੱਲੋ ਹੈਰੋਇਨ ਦੇ ਇਕ ਕੇਸ ਵਿਚ ਦੋਸ਼ੀ ਹੈ ਅਤੇ ਹੁਣ ਕੇਂਦਰੀ ਜੇਲ, ਅੰਮ੍ਰਿਤਸਰ ਵਿਚ ਬੰਦ ਹੈ, ਨਾਲ ਮਿਲੇ ਹਨ। ਗੁਰਪ੍ਰੀਤ ਸਿੰਘ ਉਪਰੋਕਤ ਤਸਕਰਾਂ ਤੋਂ ਵਾਰ-ਵਾਰ ਵਪਾਰਕ ਪੈਮਾਨੇ ਦੀ ਹੈਰੋਇਨ ਦੀ ਖੇਪ ਖਰੀਦਦਾ ਰਿਹਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement