152.56 ਕਰੋੜ ਰੁਪਏ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਖਰੀਦਣ ਨੂੰ ਕਾਰਜ ਬਾਅਦ ਪ੍ਰਵਾਨਗੀ
Published : May 13, 2021, 5:45 pm IST
Updated : May 13, 2021, 5:45 pm IST
SHARE ARTICLE
PunjabCabinet gives post-facto approval for procurement of hospital material & consumables worth Rs. 152.56 cr
PunjabCabinet gives post-facto approval for procurement of hospital material & consumables worth Rs. 152.56 cr

ਕੋਵਿਡ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਿੱਚ 250 ਮੈਡੀਕਲ ਅਫਸਰਾਂ ਦੀ ਐਮਰਜੈਂਸੀ ਭਰਤੀ ਨੂੰ ਵੀ ਦਿੱਤੀ ਹਰੀ ਝੰਡੀ

ਚੰਡੀਗੜ੍ਹ -  ਸੂਬੇ ਵਿੱਚ ਵਧਦੇ ਕੋਵਿਡ ਸੰਕਟ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਲਈ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਪੁਲਿਸ ਵਿਭਾਗ ਵੱਲੋਂ 152.56 ਕਰੋੜ ਰੁਪਏ ਦੇ ਹਸਪਤਾਲ ਦੇ ਸਮਾਨ ਤੇ ਖਪਤਯੋਗ ਵਸਤਾਂ ਦੀ ਖਰੀਦ ਨੂੰ ਕਾਰਜ ਬਾਅਦ ਮਨਜ਼ੂਰੀ ਦਿੱਤੀ।

departments of Health & Family WelfareDepartments of Health & Family Welfare

ਸਿਹਤ ਵਿਭਾਗ ਵਿੱਚ ਮੌਜੂਦਾ ਸਮੇਂ ਖਾਲੀ ਰੈਗੂਲਰ ਅਸਾਮੀਆਂ ਵਿਰੁੱਧ 250 ਐਮ.ਬੀ.ਬੀ.ਐਸ. ਮੈਡੀਕਲ ਅਫਸਰਾਂ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਦਾਇਰੇ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦੀ ਵੀ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਵਿੱਚੋਂ 192 ਮੈਡੀਕਲ ਅਫਸਰਾਂ ਨੂੰ ਅੱਜ ਨਿਯੁਕਤੀ ਪੱਤਰ ਵੀ ਸੌਂਪ ਦਿੱਤੇ ਗਏ। ਸਿਹਤ ਵਿਭਾਗ ਵਿੱਚ ਮੈਡੀਕਲ ਅਫਸਰਾਂ (ਐਮ.ਬੀ.ਬੀ.ਐਸ.) ਦੀਆਂ ਇਹ 250 ਅਸਾਮੀਆਂ ਪਹਿਲੀ ਅਕਤੂਬਰ 2020 ਤੋਂ 30 ਅਪਰੈਲ 2021 ਤੱਕ ਤਰੱਕੀਆਂ/ਸੇਵਾ ਮੁਕਤੀ/ਅਸਤੀਫਿਆਂ ਕਾਰਨ ਖਾਲੀ ਪਈਆਂ ਸਨ।

Captain Amarinder Singh Captain Amarinder Singh

ਇਨ੍ਹਾਂ ਫੈਸਲਿਆਂ ਦਾ ਐਲਾਨ ਅੱਜ ਦੁਪਹਿਰ ਵੀਡਿਓ ਕਾਨਫਰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਵੱਲੋਂ ਕੀਤਾ ਗਿਆ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਦੋਂ ਲੋਕਾਂ ਦੀਆਂ ਜਾਨਾਂ ਬਚਾਉਣ ਦਾ ਮਸਲਾ ਹੋਵੇ ਤਾਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Dr K. K. TalwarDr K. K. Talwar

ਬੁਲਾਰੇ ਨੇ ਦੱਸਿਆ ਕਿ ਖਰੀਦ ਦਾ ਫੈਸਲਾ ਸਿਹਤ ਖੇਤਰ ਰਿਸਪਾਂਸ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਕੀਤਾ ਗਿਆ। ਇਹ ਕਮੇਟੀ 28 ਮਾਰਚ 2020 ਨੂੰ ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਪਹਿਲਾਂ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਸੀ ਅਤੇ ਫੇਰ ਸਿਹਤ ਤੇ ਮੈਡੀਕਲ ਸਿੱਖਿਆ ਸਲਾਹਕਾਰ ਡਾ. ਕੇ.ਕੇ. ਤਲਵਾੜ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਸੀ। ਕਮੇਟੀ ਨੂੰ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਲਈ ਨਿੱਜੀ ਰੱਖਿਆ ਉਪਕਰਨ, ਸਮਾਨ ਤੇ ਬੁਨਿਆਦੀ ਢਾਂਚਾ ਦੀਆਂ ਸਾਰੀਆਂ ਜ਼ਰੂਰਤਾਂ ਦਾ ਮੁਲਾਂਕਣ ਤੇ ਸਮੀਖਿਆ ਕਰਨ ਲਈ ਅਧਿਕਾਰਤ ਕੀਤਾ ਗਿਆ ਸੀ।

ਸਿਫਾਰਸ਼ਾਂ ਦੇ ਆਧਾਰ 'ਤੇ ਤਿੰਨੇ ਵਿਭਾਗਾਂ ਨੇ ਨਿਟਰਾਈਲ ਦਸਤਾਨੇ, ਪਲਸ ਆਕਸੀਮੀਟਰ, ਸਰਜੀਕਲ ਦਸਤਾਨੇ, ਰੈਮੀਡੀਸਵਿਰ ਤੇ ਟੋਸੀਲੀਜ਼ੁਮਾਬ ਟੀਕੇ, ਪੀ.ਪੀ.ਈ. ਕਿੱਟਾਂ, ਐਨ-95 ਮਾਸਕ, ਤੀਹਰੀ ਪਰਤ ਵਾਲੇ ਮਾਸਕ, ਰੈਪਿਡ ਐਟੀਜਨ ਕਿੱਟਾਂ, ਵੀ.ਟੀ.ਐਮ. ਕਿੱਟਾਂ, ਕੋਵਿਡ ਕੇਅਰ ਕਿੱਟਾਂ, ਆਕਸੀਜਨ ਸਿਲੰਡਰ, ਦਵਾਈਆਂ, ਉਪਕਰਨ, ਹੈਂਡ ਸੈਨੀਟਾਈਜ਼ਰ, ਟਰੂਨਾਟ ਕਿੱਟਾਂ ਅਤੇ ਹਸਪਤਾਲ ਵਿੱਚ ਹੋਰ ਖਪਤਯੋਗ ਵਸਤਾਂ ਖਰੀਦੀਆਂ ਹਨ।

Corona VirusCorona Virus

ਇਹ ਫੈਸਲੇ ਵਧਦੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਲਏ ਹਨ। ਮੌਜੂਦਾ ਸਮੇਂ ਇਕ ਦਿਨ ਵਿੱਚ ਔਸਤਨ 9000 ਤੋਂ ਵੱਧ ਕੇਸ ਆ ਰਹੇ ਹਨ। ਕੈਬਨਿਟ ਨੂੰ ਜਾਣਕਾਰੀ ਦਿੰਦਿਆਂ ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੈਵਲ 2 ਤੇ ਲੈਵਲ 3 ਦੇ ਬੈਡਾਂ ਦੀ ਸਮਰੱਥਾ ਵਧਾ ਕੇ ਇਸ ਮਹੀਨੇ ਦੇ ਅੰਤ ਤੱਕ 2000 ਤੱਕ ਕਰਨ ਲਈ ਸੂਬਾ ਸਰਕਾਰ ਦੀ ਯੋਜਨਾ ਦੇ ਹਿੱਸੇ ਵਜੋਂ ਮੁਹਾਲੀ ਤੇ ਬਠਿੰਡਾ (100-100 ਬੈਡਾਂ ਦੀ ਸਮਰੱਥਾ ਵਾਲੇ) ਵਿਖੇ ਆਰਜ਼ੀ ਹਸਪਤਾਲ ਬਣਾਉਣ ਉਤੇ ਕੰਮ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement