ਬਲੈਕਮੇਲ ਕਰ ਕੇ ਔਰਤ ਨਾਲ ਬਲਾਤਕਾਰ ਕਰਨ ਵਾਲੇ ASI ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
Published : May 13, 2021, 9:58 am IST
Updated : May 13, 2021, 12:02 pm IST
SHARE ARTICLE
ASI bathinda
ASI bathinda

ਏ. ਐਸ. ਆਈ. ਗੁਰਵਿੰਦਰ ਸਿੰਘ ਨੇ ਬੀਤੀ ਰਾਤ ਥਾਣੇ ਵਿਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਬਠਿੰਡਾ: ਜ਼ਿਲ੍ਹੇ ਦੇ ਪਿੰਡ ਬਾਠ ਵਿਚ ਇਕ ਵਿਧਵਾ ਔਰਤ ਨੂੰ ਬਲੈਕਮੇਲ ਕਰਕੇ ਜਬਰ-ਜ਼ਿਨਾਹ ਕਰਨ ਦੇ ਮਾਮਲੇ ’ਚ ਬਰਖ਼ਾਸਤ ਕੀਤੇ ਸੀ. ਆਈ. ਏ. ਸਟਾਫ ਵਨ ਦੇ ਏ. ਐਸ. ਆਈ. ਗੁਰਵਿੰਦਰ ਸਿੰਘ ਨੇ ਬੀਤੀ ਰਾਤ ਥਾਣੇ ਵਿਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

File PhotoASI Gurwindwer Singh 

ਮਿਲੀ ਜਾਣਕਾਰੀ ਮੁਤਾਬਕ ਏਐਸਆਈ ਨੇ ਕਿਸੇ ਤਿੱਖੀ ਚੀਜ਼ ਨਾਲ ਗਰਦਨ ਅਤੇ ਹੱਥ ’ਤੇ ਹਮਲਾ ਕਰਕੇ ਖੁਦ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ਵਿਚ ਤੁਰੰਤ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ। ਦਰਅਸਲ ਬੀਤੇ ਦਿਨ ਬਠਿੰਡਾ ਪੁਲਿਸ ਦੇ ਸਹਾਇਕ ਥਾਣੇਦਾਰ ਨੂੰ ਪਿੰਡ ਵਾਸੀਆਂ ਵਲੋਂ ਇਕ ਵਿਧਵਾ ਨਾਲ ਬਲਾਤਕਾਰ ਕਰਦਿਆਂ ਰੰਗੇ ਹੱਥੀਂ ਫੜਿਆ ਗਿਆ। 

Rape caseRape case

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐੱਸ. ਐੱਸ. ਪੀ. ਬਠਿੰਡਾ ਭੁਪਿੰਦਰ ਅਜੀਤ ਸਿੰਘ ਵਿਰਕ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਏ. ਐੱਸ. ਆਈ. ਨੂੰ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ। ਐੱਸ. ਐੱਸ. ਪੀ. ਨੇ ਦੱਸਿਆ ਕਿ ਬਠਿੰਡਾ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਦੀ ਸ਼ਰਮਨਾਕ ਹਰਕਤ ਸਾਹਮਣੇ ਆਉਣ ਤੋਂ ਬਾਅਦ ਉਸ ਖ਼ਿਲਾਫ਼ 376 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

Punjab Police Punjab Police

ਉਹਨਾਂ ਦੱਸਿਆ ਕਿ ਪੀੜਤ ਵਿਧਵਾ ਦੇ ਪੁੱਤਰ ’ਤੇ ਜਿਹੜਾ ਮਾਮਲਾ ਦਰਜ ਕੀਤਾ ਗਿਆ ਹੈ, ਉਸ ਦੀ ਜਾਂਚ ਲਈ ਐੱਸ. ਆਈ. ਟੀ. ਗਠਿਤ ਕੀਤੀ ਗਈ ਹੈ, ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ, ਜੇਕਰ ਮਾਮਲੇ ਵਿਚ ਮੁਲਜ਼ਮ ਪੁਲਿਸ ਮੁਲਾਜ਼ਮ ਹੋਰ ਦੋਸ਼ੀ ਪਾਇਆ ਗਿਆ ਤਾਂ ਉਕਤ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement