ਕਈ ਨਾਰਾਜ਼ ਵਿਧਾਇਕਾਂ ਨੂੰ ਮਨਾਉਣ ’ਚ ਸਫ਼ਲ ਹੋਏ ਕੈਪਟਨ
Published : May 13, 2021, 10:08 am IST
Updated : May 13, 2021, 10:08 am IST
SHARE ARTICLE
Punjab Congress
Punjab Congress

4 ਹੋਰ ਕੈਬਨਿਟ ਮੰਤਰੀ ਬਲਬੀਰ ਸਿੱਧੂ, ਵਿਜੈ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਤੇ ਗੁਰਪ੍ਰੀਤ ਕਾਂਗੜ ਵੀ ਕੈਪਟਨ ਨਾਲ ਡਟੇ, ਸਿੱਧੂ ਵਿਰੁਧ ਤੁਰਤ ਅਨੁਸ਼ਾਸਨੀ ਕਾਰਵਾਈ ਦੀ ਮੰਗ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਹਾਈ ਕੋਰਟ ਵਲੋਂ ਕੋਟਕਪੂਰਾ ਗੋਲੀਕਾਂਡ ਬਾਰੇ ਦਿਤੇ ਫ਼ੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਤੇ ਸਰਕਾਰ ’ਚ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ’ਚ ਪੈਦਾ ਹੋਈ ਹਿਲਜੁਲ ਤੇ ਨਿਆਂ ਦੇ ਮੁੱਦੇ ’ਤੇ ਨਾਰਾਜ਼ਗੀਆਂ ਦੀ ਬਣੀ ਸਥਿਤੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਧੇ ਤੌਰ ’ਤੇ ਮੰਤਰੀਆਂ ਤੇ ਵਿਧਾਇਕਾਂ ਨਾਲ ਗੱਲਬਾਤ ਕੀਤੇ ਜਾਣ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ। 

Captain Amarinder Singh Captain Amarinder Singh

ਕਈ ਵਿਧਾਇਕਾਂ ਨੂੰ ਕੈਪਟਨ ਨੇ ਮਨਾ ਲਿਆ ਹੈ ਅਤੇ ਇਸ ਸਮੇਂ ਬਹੁਤੇ ਮੰਤਰੀਆਂ ਤੇ ਵਿਧਾਇਕਾਂ ਦੀ ਸੁਰ ਨਰਮ ਹੋਣ ਲੱਗੀ ਹੈ। ਭਾਵੇਂ ਕਿ ਲਾਬਿੰਗ ਅਤੇ ਗਰੁਪਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਡਾ. ਰਾਜ ਕੁਮਾਰ ਵੇਰਕਾ ਤੇ ਕੁੱਝ ਹੋਰ ਵਿਧਾਇਕ ਵੀ ਨਾਰਾਜ਼ ਮੈਂਬਰਾਂ ਨੂੰ ਮਨਾਉਣ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਹੁਣ ਤਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸੱਭ ਅਟਕਲਾਂ ਨੂੰ ਦਰਕਿਨਾਰ ਕਰ ਕੇ ਮੁੱਖ ਮੰਤਰੀ ਦੇ ਪੱਖ ’ਚ ਖੜ ਗਏ ਹਨ।

sunil Kumar JakharSunil Kumar Jakhar

ਬੀਤੇ ਦਿਨੀਂ ਦਲਿਤ ਵਿਧਾਇਕਾਂ ਦੀ ਮੀਟਿੰਗ ਨੂੰ ਵੀ ਨਾਰਾਜ਼ਗੀ ਦੂਰ ਕਰਨ ਦੀ ਕੋਸ਼ਿਸ਼ ਦੀ ਇਕ ਕੜੀ ਦਸਿਆ ਜਾ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਡਾ. ਵੇਰਕਾ ਨੇ ਅੰਮ੍ਰਿਤਸਰ ਖੇਤਰ ਦੇ ਕੁੱਝ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਤਿੰਨ ਮੰਤਰੀ ਬਹ੍ਰਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਤਾਂ ਪਹਿਲਾਂ ਹੀ ਮੁੱਖ ਮੰਤਰੀ ਨਾਲ ਖੜਦਿਆਂ ਨਵਜੋਤ ਸਿੱਧੂ ਨੂੰ ਪਾਰਟੀ ’ਚੋਂ ਕੱਢਣ ਦੀ ਮੰਗ ਕਰ ਚੁੱਕੇ ਹਨ ਅਤੇ ਚਾਰ ਹੋਰ ਮੰਤਰੀਆਂ ਨੇ ਵੀ ਨਵਜੋਤ ਸਿੱਧੂ ਨੂੰ ਪਾਰਟੀ ’ਚੋਂ ਤੁਰਤ ਕੱਢਣ ਦੀ ਮੰਗ ਕਰ ਦਿਤੀ ਹੈ। ਕੁੱਝ ਮੰਤਰੀ ਹਾਲੇ ਵਿਚ-ਵਿਚਾਲੇ ਹਨ ਤੇ ਹਾਈਕਮਾਨ ਦੇ ਰੁਖ਼ ਵਲ ਵੇਖ ਰਹੇ ਹਨ।

Balbir SidhuBalbir Sidhu

ਚਾਰ ਹੋਰ ਮੰਤਰੀਆਂ ਬਲਬੀਰ ਸਿੰਘ ਸਿੱਧੂ, ਵਿਜੈਇੰਦਰ ਸਿੰਗਲਾ, ਭਾਰਤ ਭੂਸ਼ਨ ਆਸ਼ੂ ਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੇਲੋੜਾ ਟਕਰਾਅ ਪੈਦਾ ਕਰਨ ਵਾਲੇ ਪਾਰਟੀ ਦੇ ਹੀ ਵਿਧਾਇਕ ਵਿਰੁਧ ਸਖ਼ਤ ਰੁਖ਼ ਅਪਣਾਉਂਦਿਆਂ ਪਾਰਟੀ ਹਾਈ ਕਮਾਂਡ ਕੋਲ ਨਵਜੋਤ ਸਿੱਧੂ ਵਿਰੁਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਰੱਖੀ।

ਉਨ੍ਹਾਂ ਸਿੱਧੂ ਵਲੋਂ ਉਤੇਜਕ ਹੋ ਕੇ ਪਿਛਲੇ ਕੁਝ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲਿਆਂ ਨੂੰ ਕਾਂਗਰਸ ਲਈ ਤਬਾਹੀ ਦਾ ਸੱਦਾ ਦਸਦਿਆਂ ਕਿਹਾ ਕਿ ਸਿੱਧੂ ਅਤੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਜਿਵੇਂ ਕਿ ਆਮ ਆਦਮੀ ਪਾਰਟੀ ਜਾਂ ਭਾਰਤੀ ਜਨਤਾ ਪਾਰਟੀ ਵਿਚਾਲੇ ਆਪਸੀ ਮਿਲੀਭੁਗਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Navjot SidhuNavjot Sidhu

ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਸਿੱਧੂ ਵੱਲੋਂ ਮੁੱਖ ਮੰਤਰੀ ਉਤੇ ਨਿਸ਼ਾਨਾ ਸੇਧ ਕੇ ਕੀਤੇ ਜਾ ਰਹੇ ਹਮਲੇ ਸੂਬੇ ਵਿਚ ਅਪਣੇ ਚੁਣਾਵੀ ਏਜੰਡੇ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਵਿੱਚ ਸਮੱਸਿਆ ਪੈਦਾ ਕਰਨ ਲਈ ਆਪ ਜਾਂ ਭਾਜਪਾ ਆਗੂਆਂ ਵਲੋਂ ਉਕਸਾਅ ਕੇ ਕਰਵਾਏ ਜਾ ਰਹੇ ਹੋਣ। ਉਨ੍ਹਾਂ ਕਿਹਾ, ‘‘ਜਿਸ ਤਰੀਕੇ ਨਾਲ ਸਿੱਧੂ ਵੱਲੋਂ ਸੂਬਾ ਸਰਕਾਰ ਖਾਸ ਕਰਕੇ ਕੈਪਟਨ ਅਮਰਿੰਦਰ ਵਿਰੁਧ ਹਮਲਾਵਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਤੋਂ ਤਾਂ ਮੁੱਖ ਮੰਤਰੀ ਵਿਰੁਧ ਸਾਜਸ਼ ਦਾ ਹੀ ਅਨੁਮਾਨ ਲਗਦਾ ਹੈ।’’

Punjab CongressPunjab Congress

ਸਿੱਧੂ ਦੇ ਵਿਵਾਦਪੂਰਨ ਬਿਆਨਾਂ ਦੇ ਰਿਕਾਰਡ ਵਲ ਇਸ਼ਾਰਾ ਕਰਦਿਆਂ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਸਾਬਕਾ ਕਿ੍ਰਕਟਰ ਸਪੱਸ਼ਟ ਤੌਰ ’ਤੇ ਅਪਣੇ ਲਈ ਬੱਲੇਬਾਜ਼ੀ ਕਰਦੇ ਹੋਏ ਪ੍ਰਤੀਤ ਹੁੰਦੇ ਹਨ ਅਤੇ ਉਸ ਵਿਚ ਟੀਮ ਭਾਵਨਾ ਦੀ ਘਾਟ ਹੈ। ਇਹ ਉਹ ਗੁਣ ਹੈ ਜਿਸ ਨੂੰ ਉਨ੍ਹਾਂ ਨੇ ਰਾਜਨੀਤਕ ਖੇਤਰ ਵਿਚ ਇਕ ਤੋਂ ਵੱਧ ਵਾਰ ਉਜਾਗਰ ਕੀਤਾ। ਵਿਧਾਇਕ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਮੰਤਰੀਆਂ ਨੇ ਕਿਹਾ ਕਿ ਜਿਸ ਥਾਲੀ ਵਿਚ ਖਾਣਾ, ਉਸੇ ਵਿਚ ਛੇਕ ਕਰਨ ਦੀ ਉਸ ਦੀ ਆਦਤ ਕਾਰਨ ਉਸ ਨੇ ਅਪਣੀ ਸਾਬਕਾ ਪਾਰਟੀ ਵਿਚ ਅਪਣੀ ਅਹਿਮੀਅਤ ਗੁਆ ਲਈ ਹੈ।

ਅੱਜ ਦੀ ਕੈਬਨਿਟ ਮੀਟਿੰਗ ’ਤੇ ਵੀ ਸੱਭ ਦੀ ਨਜ਼ਰ

ਇਸੇ ਦੌਰਾਨ 13 ਮਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ’ਤੇ ਵੀ ਸੱਭ ਦੀਆਂ ਨਜ਼ਰਾਂ ਹਨ ਕਿ ਇਸ ’ਚ ਕਿੰਨੇ ਮੰਤਰੀ ਆਉਂਦੇ ਹਨ ਤੇ ਕੀ ਮੁੱਦੇ ਚੁਕਦੇ ਹਨ? ਜ਼ਿਕਰਯੋਗ ਹੈ ਕਿ ਪਿਛਲੀ ਮੀਟਿੰਗ ’ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਚੰਨੀ ਨਹੀਂ ਸਨ ਆਏ ਅਤੇ ਉਸ ਤੋਂ ਬਾਅਦ ਹੀ ਗੋਲੀਕਾਂਡ ਦੇ ਮੁੱਦੇ ’ਤੇ ਪਾਰਟੀ ਤੇ ਸਰਕਾਰ ’ਚ ਗਰੁਪ ਮੀਟਿੰਗਾਂ ਦਾ ਘਮਾਸਾਣ ਸ਼ੁਰੂ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement