ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ
Published : May 13, 2021, 6:03 pm IST
Updated : May 13, 2021, 6:03 pm IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੇਣ ਦਾ ਉਦੇਸ਼ ਇਨ੍ਹਾਂ ਔਖੇ ਸਮਿਆਂ ਵਿਚ ਉਸਾਰੀ ਕਾਮਿਆਂ ਨੂੰ ਫੌਰੀ ਰਾਹਤ ਮੁਹੱਈਆ ਕਰਵਾਉਣਾ ਹੈ।

ਚੰਡੀਗੜ੍ਹ: ਕੋਵਿਡ ਦੀਆਂ ਬੰਦਿਸ਼ਾਂ ਦੇ ਮੱਦੇਨਦ਼ਰ ਉਸਾਰੀਆਂ ਕਾਮਿਆਂ ਦੀ ਰੋਜੀ-ਰੋਟੀ ਨੂੰ ਵੱਜੀ ਸੱਟ ਨਾਲ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਿਰਮਾਣ ਅਤੇ ਹੋਰ ਉਸਾਰੀ ਕਾਮੇ (ਬੀ.ਓ.ਸੀ.ਡਬਲਿਊ) ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਨੂੰ ਤਿੰਨ-ਤਿੰਨ ਹਜਾਰ ਰੁਪਏ ਗੁਜਾਰਾ ਭੱਤਾ/ਨਗਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਜੋ ਬੋਰਡ ਦੇ ਚੇਅਰਮੈਨ ਵੀ ਹਨ, ਕਿਹਾ ਕਿ 3000 ਰੁਪਏ ਦਾ ਗੁਜਾਰਾ ਭੱਤਾ 15-1500 ਰੁਪਏ ਦੀਆਂ ਦੋ ਕਿਸ਼ਤਾਂ ਵਿਚ ਅਦਾ ਕੀਤਾ ਜਾਵੇਗਾ ਅਤੇ ਪਹਿਲੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇਗੀ ਜਦਕਿ ਦੂਜੀ ਕਿਸ਼ਤ 15 ਜੂਨ, 2021 ਤੱਕ ਅਦਾ ਕੀਤੀ ਜਾਵੇਗੀ।

Construction workerConstruction worker

ਇਹ ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਬੀਤੇ ਸਾਲ ਵੀ ਸੰਕਟ ਵਿਚ ਡੁੱਬੇ ਉਸਾਰੀਆਂ ਕਾਮਿਆਂ ਲਈ ਇਸੇ ਤਰ੍ਹਾਂ ਦੀ ਇਮਦਾਦ ਦਿੱਤੀ ਸੀ। ਉਸ ਮੌਕੇ ਬੋਰਡ ਨਾਲ ਰਜਿਸਟਰਡ 2.92 ਲੱਖ ਉਸਾਰੀ ਕਾਮਿਆਂ ਨੂੰ 6000 ਰੁਪਏ ਦੇ ਹਿਸਾਬ ਨਾਲ 174.31 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ।

corona virusCorona virus

ਜਿਕਰਯੋਗ ਹੈ ਕਿ ਬੋਰਡ ਨਾਲ ਸੂਬਾ ਭਰ ਵਿਚ ਲਗਪਗ ਤਿੰਨ ਲੱਖ ਰਜਿਸਟਰਡ ਉਸਾਰੀ ਕਾਮੇ ਹਨ। ਕੋਵਿਡ ਕੇਸਾਂ ਵਿਚ ਹਾਲ ਹੀ ਹੋਏ ਵਾਧੇ ਨਾਲ ਪੈਦਾ ਹੋਈ ਮੌਜੂਦਾ ਸਥਿਤੀ ਉਤੇ ਕਾਬੂ ਪਾਉਣ ਲਈ ਚੁੱਕੇ ਗਏ ਸਖ਼ਤ ਕਦਮਾਂ ਅਤੇ ਸਮੇਂ-ਸਮੇਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ ਦੇ ਮੱਦੇਨਜ਼ਰ ਇਨ੍ਹਾਂ ਉਸਾਰੀ ਕਾਮਿਆਂ ਦੀ ਰੋਜੀ-ਰੋਟੀ ਉਤੇ ਬੁਰਾ ਅਸਰ ਪਿਆ ਸੀ। ਬਹੁਤੇ ਥਾਈਂ ਚੱਲ ਰਹੇ ਨਿਰਮਾਣ ਪ੍ਰਾਜੈਕਟਾਂ ਦਾ ਕੰਮ ਜਾਂ ਤਾਂ ਰੁਕ ਗਿਆ ਹੈ ਜਾਂ ਫੇਰ ਆਰਜੀ ਤੌਰ ਉਤੇ ਕੰਮ ਦੀ ਰਫ਼ਤਾਰ ਘਟ ਗਈ ਹੈ ਜਿਸ ਨਾਲ ਅਜਿਹੇ ਕਾਮਿਆਂ ਦੀ ਆਮਦਨ ਅਤੇ ਰੋਜੀ-ਰੋਟੀ ਅਸਰਅੰਦਾਜ਼ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਦੇਣ ਦਾ ਉਦੇਸ਼ ਇਨ੍ਹਾਂ ਔਖੇ ਸਮਿਆਂ ਵਿਚ ਉਸਾਰੀ ਕਾਮਿਆਂ ਨੂੰ ਫੌਰੀ ਰਾਹਤ ਮੁਹੱਈਆ ਕਰਵਾਉਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement