
ਫ਼ਾਜ਼ਿਲਕਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਡਾ. ਮੋਹਿੰਦਰ ਸਿੰਘ ਰਿਣਵਾ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
ਚੰਡੀਗੜ੍ਹ: ਫ਼ਾਜ਼ਿਲਕਾ ਤੋਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਡਾ. ਮੋਹਿੰਦਰ ਸਿੰਘ ਰਿਣਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗੁਵਾਈ ’ਚ ਪਾਰਟੀ ਦੇ ਮੁੱਖ ਦਫ਼ਤਰ ਵਿਚ ਅਪਣੇ ਦਰਜਨਾਂ ਸਾਥੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ।
Dr. Mohinder Rinwa Join SAD
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਮਹਿੰਦਰ ਸਿੰਘ ਰਿਣਵਾ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਨਾਲ ਹੀ ਉਹਨਾਂ ਨੇ ਮਹਿੰਦਰ ਰਿਣਵਾ ਨੂੰ ਪਾਰਟੀ ਦਾ ਜਨਰਲ ਸਕੱਤਰ ਵੀ ਐਲਾਨਿਆ।