ਅਮਿਤਾਭ ਬੱਚਨ ਤੋਂ ਮਦਦ ਲੈਣ ਕਰਕੇ ਸਿੱਖਾਂ ਦੇ ਜ਼ਖ਼ਮ ਹਰੇ ਹੋਏ: ਭਾਈ ਰਣਜੀਤ ਸਿੰਘ
Published : May 13, 2021, 5:43 pm IST
Updated : May 13, 2021, 5:43 pm IST
SHARE ARTICLE
Bhai ranjit Singh
Bhai ranjit Singh

ਅਮਿਤਾਭ ਬੱਚਨ ਵਲੋਂ ਦਾਨ ਕੀਤੀ ਗਈ 2 ਕਰੋੜ ਦੀ ਰਕਮ ਨੂੰ ਸਵੀਕਾਰ ਕਰਨ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ

ਸ੍ਰੀ ਫ਼ਤਿਹਗੜ੍ਹ ਸਾਹਿਬ (ਪਰਮਿੰਦਰ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਕੋਰੋਨਾ ਕੇਅਰ ਸੈਂਟਰ ਲਈ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਵਲੋਂ ਦਾਨ ਕੀਤੀ ਗਈ 2 ਕਰੋੜ ਦੀ ਰਕਮ ਨੂੰ ਸਵੀਕਾਰ ਕਰਨ ਤੋਂ ਬਾਅਦ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਅਮਿਤਾਭ ਬੱਚਨ ਤੋਂ ਮਦਦ ਲੈਣ ਨਾਲ ਸਿੱਖਾਂ ਦੇ ਜ਼ਖ਼ਮ ਹਰੇ ਹੋਏ ਹਨ।

Bhai Ranjit SinghBhai Ranjit Singh

ਦਰਅਸਲ ਐਸਜੀਪੀਸੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਦੀ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿਚ ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

Amitabh BachanAmitabh Bachan

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਚੋਣਾਂ ਦੌਰਾਨ ਹਮੇਸ਼ਾਂ ਹੀ 1984 ਸਿੱਖ ਕਤਲੇਆਮ ਦੀਆਂ ਗੱਲਾਂ ਕਰ ਕੇ ਪੰਥ ਦੇ ਹਿਤੈਸ਼ੀ ਹੋਣ ਦੀ ਗੱਲ ਆਖ ਕੇ ਵੋਟਾਂ ਮੰਗੀਆਂ ਜਾਂਦੀਆਂ ਹਨ ਪਰ ਅੱਜ ਜਦੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਏ ਗਏ ਕੋਰੋਨਾ ਸੈਂਟਰ ਲਈ 1984 ਸਿੱਖ ਕਤਲੇਆਮ ਦੌਰਾਨ ਸਿੱਖਾਂ ਬਾਰੇ ਕੂੜ ਪ੍ਰਚਾਰ ਕਰਨ ਵਾਲੇ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਤੋਂ ਦੋ ਕਰੋੜ ਦੀ ਮਦਦ ਲੈਣਾ ਅਤੇ ਬਾਦਲ ਵੱਲੋਂ ਅਮਿਤਾਭ ਬੱਚਨ ਦੀ ਉਸਤਤਿ ਕਰਨ ਨਾਲ ਅਕਾਲੀ ਦਲ ਬਾਦਲ ਦਾ ਘਿਨੌਣਾ ਚਿਹਰਾ ਸਿੱਖ ਸੰਗਤ ਸਾਹਮਣੇ ਨੰਗਾ ਹੋਇਆ ਹੈ।

MeetingMeeting

ਉਹਨਾਂ ਕਿਹਾ ਕਿ ਇਹ ਮਦਦ ਲੈਣ ਨਾਲ ਸਿੱਖਾਂ ਦੇ ਜ਼ਖ਼ਮ ਵੀ ਹਰੇ ਹੋਏ ਹਨ। ਇਸ ਤੋਂ ਇਲਾਵਾ ਭਾਈ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਜਾਂਚ ਲਈ ਬਣਾਈ ਸਿੱਟ ਤੇ ਬੋਲਦਿਆਂ ਕਿਹਾ ਕਿ ਇਹ ਸਿੱਟ ਬਾਦਲ ਪਰਿਵਾਰ ਨੂੰ ਬਚਾਉਣ ਲਈ ਬਣਾਈ ਗਈ ਹੈ ਜਦਕਿ ਦੋਸ਼ੀਆਂ ਦੀ ਪਛਾਣ ਪਹਿਲਾਂ ਹੀ ਹੋ ਚੁੱਕੀ ਹੈ।

Bhai ranjit SinghBhai ranjit Singh

ਉਹਨਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਉਹਨਾਂ ਨੂੰ ਕਾਂਗਰਸ ਪਾਰਟੀ ਦਾ ਏਜੰਟ ਕਿਹਾ ਗਿਆ ਹੈ ਪਰ ਅੱਜ ਬਾਦਲ ਪਰਿਵਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹਨਾਂ ਦੇ ਸਬੰਧ ਕਾਂਗਰਸ ਪਾਰਟੀ ਨਾਲ ਸ਼ੁਰੂ ਤੋਂ ਹੀ ਹਨ। ਬਾਦਲ ਪਰਿਵਾਰ ਆਪਣੇ ਖਾਣ ਵਾਲੇ ਦੰਦ ਹੋਰ ਅਤੇ ਦਿਖਾਉਣ ਵਾਲੇ ਦੰਦ ਹੋਰ ਵਿਖਾ ਕੇ ਕੌਮ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਸਾਬਕਾ ਜਥੇਦਾਰ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਮਸਲਾ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement