
ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਨਵੀਂ ਸਿੱਟ ਨੇ ਅੱਜ ਬਕਾਇਦਾ ਤੌਰ 'ਤੇ ਅਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਨਵੀਂ ਸਿੱਟ ਨੇ ਅੱਜ ਬਕਾਇਦਾ ਤੌਰ 'ਤੇ ਅਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
New SIT investigation started
ਇਸ ਸਬੰਧੀ ਟੀਮ ਨੇ ਕੋਟਕਪੂਰਾ ਵਿਖੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਕੋਲੋਂ ਜਾਣਕਾਰੀ ਇਕੱਠੀ ਕੀਤੀ। ਜਾਇਜ਼ਾ ਲੈਣ ਵਾਲੀ ਟੀਮ ਵਿਚ ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਤੋਂ ਇਲਾਵਾ ਟੀਮ ਦੇ ਮੈਂਬਰ ਰਾਕੇਸ਼ ਅਗ੍ਰਵਾਲ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਡੀਆਈਜੀ ਫਰੀਦਕੋਟ ਰੇਂਜ ਸੁਰਜੀਤ ਸਿੰਘ ਵੀ ਸ਼ਾਮਲ ਸਨ।
New SIT investigation started
ਦਰਅਸਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਰੱਦ ਕਰ ਦੇਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਨਵੀਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ।
New SIT investigation started
ਮਿਤੀ 14 ਅਕਤੂਬਰ 2015 ਨੂੰ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਤਸ਼ੱਦਦ ਦੀ ਜਾਂਚ ਲਈ ਗਠਤ ਕੀਤੀ ਗਈ ਉਕਤ ਟੀਮ ਅੱਜ ਪਹਿਲੇ ਦਿਨ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਪਹੁੰਚੀ, ਜਿੱਥੇ ਉਹ 1 ਘੰਟੇ ਤੋਂ ਵੀ ਜ਼ਿਆਦਾ ਸਮਾਂ ਮੌਜੂਦ ਰਹੀ ਪਰ ਟੀਮ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਇਸ ਦੌਰਾਨ ਟੀਮ ਨੇ ਕੁਝ ਦੁਕਾਨਦਾਰਾਂ ਅਤੇ ਰਾਹਗੀਰਾਂ ਨਾਲ ਵੀ ਗੱਲਬਾਤ ਕੀਤੀ ।