ਮੁਫ਼ਤ ਭੋਜਨ ਮੁਹੱਈਆ ਕਰਵਾਏਗੀ ਪੰਜਾਬ ਪੁਲਿਸ, ਹੈਲਪਲਾਈਨ ਨੰਬਰ 181/112 ਜਾਰੀ
Published : May 13, 2021, 6:07 pm IST
Updated : May 13, 2021, 6:07 pm IST
SHARE ARTICLE
File Photo
File Photo

ਮੁੱਖ ਮੰਤਰੀ ਨੇ ਐਲਾਨ ਕੀਤਾ, “ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ।”

ਚੰਡੀਗੜ੍ਹ - ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਮਾਨਵਤਾਵਾਦੀ ਉਪਰਾਲੇ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ, “ਅਸੀਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ।”

DGP Dinkar GuptaDGP Dinkar Gupta

ਅਜਿਹੇ ਮਰੀਜ ਦਿਨ-ਰਾਤ ਕਿਸੇ ਵੀ ਸਮੇਂ ਉਤੇ ਇਨ੍ਹਾਂ ਨੰਬਰਾਂ ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵੱਲੋਂ ਕੋਵਿਡ ਰਸੋਈਆਂ ਅਤੇ ਡਲਿਵਰੀ ਦੇਣ ਵਾਲੇ ਲੜਕਿਆਂ ਰਾਹੀਂ ਉਨ੍ਹਾਂ ਦੇ ਘਰ ਤੱਕ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਉਦੇਸ਼ ਲਈ ਵਿਭਾਗ ਅਜਿਹੀਆਂ ਰਸੋਈਆਂ ਅਤੇ ਡਲਿਵਰੀ ਏਜੰਟਾਂ ਨਾਲ ਰਾਬਤਾ ਬਣਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿਚ ਗਰੀਬ ਕੋਵਿਡ ਮਰੀਜਾਂ ਲਈ ਭੋਜਨ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਵੱਲੋਂ ਕੀਤੇ ਗਏ ਉਪਰਾਲੇ ਉਤੇ ਮਾਣ ਮਹਿਸੂਸ ਕੀਤਾ।

Photo

ਇਹ ਸੁਵਿਧਾ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕਾਰਜਸ਼ੀਲ ਹੋਵੇਗੀ ਜਿਸ ਨਾਲ ਪੰਜਾਬ ਵਿਚ ਕਿਤੇ ਵੀ ਰਹਿ ਰਹੇ ਕੋਵਿਡ ਮਰੀਜ ਭੋਜਨ ਨਾ ਮਿਲਣ ਦੀ ਸੂਰਤ ਵਿਚ 181 ਅਤੇ 112 ਹੈਲਪਲਾਈਨ ਨੰਬਰਾਂ ਉਤੇ ਦਿਨ-ਰਾਤ ਕਿਸੇ ਵੀ ਵੇਲੇ ਕਾਲ ਕਰ ਸਕਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਘਰ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾਵੇਗਾ।

ਮੁੱਖ ਮੰਤਰੀ ਦੇ ਹੁਕਮਾਂ ਉਤੇ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ਬੀਤੇ ਸਾਲ ਅਪ੍ਰੈਲ-ਜੂਨ ਮਹੀਨੇ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੀ ਸਰਗਰਮ ਭਾਈਵਾਲੀ ਨਾਲ ਪੰਜਾਬ ਦੇ ਲੋਕਾਂ ਤੱਕ 12 ਕਰੋੜ ਪੱਕਿਆ ਹੋਇਆ ਅਤੇ ਸੁੱਕਾ ਰਾਸ਼ਨ ਸਫਲਤਾ ਨਾਲ ਪਹੁੰਚਾਇਆ ਸੀ।

ਇਸ ਮਾਨਵਤਾਵਾਦੀ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਪੁਲੀਸ ਲਾਈਨ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement