ਕੋਰੋਨਾ ਨਾਲ ਨਜਿੱਠਣ ਲਈ ਰਣਨੀਤੀ ਬਣਾਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ: ਚੀਮਾ
Published : May 13, 2021, 5:14 pm IST
Updated : May 13, 2021, 5:14 pm IST
SHARE ARTICLE
Harpal Cheema
Harpal Cheema

ਸਿਹਤ ਸੇਵਾਵਾਂ ਲਈ ਰੱਖੇ ਸਾਲਾਨਾ ਬਜਟ ਵਿੱਚ ਵਾਧਾ ਕਰਕੇ ਇਸ ਨੂੰ 25 ਫ਼ੀਸਦੀ ਕੀਤਾ ਜਾਵੇ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਿਹਤ ਸੇਵਾਵਾਂ ਲਈ ਰੱਖੇ ਸਾਲਾਨਾ ਬਜਟ ਵਿੱਚ ਵਾਧਾ ਕਰਕੇ ਇਸ ਨੂੰ 25 ਫ਼ੀਸਦੀ ਕੀਤਾ ਜਾਵੇ, ਤਾਂ ਜੋ ਕੋਰੋਨਾ ਮਹਾਮਾਰੀ ਕਾਰਨ ਸੂਬੇ 'ਚ ਬਣੇ ਮਾੜੇ ਹਾਲਾਤ ਨਾਲ ਸੁਚੱਜੇ ਢੰਗ ਨਾਲ ਨਜਿੱਠਿਆ ਜਾਵੇ।

corona casecorona 

ਉਨ੍ਹਾਂ ਮੰਗ ਕੀਤੀ ਕਿ ਇਸ ਮਹਾਮਾਰੀ ਨਾਲ ਨਜਿੱਠਣ ਲਈ ਰਣਨੀਤੀ ਬਣਾਉਣ ਦੇ ਮਨਸੂਬੇ ਨਾਲ ਜਲਦ ਤੋਂ ਜਲਦ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਉਪਰ ਚਰਚਾ ਕਰਨੀ ਚਾਹੀਦੀ ਹੈ। ਵੀਰਵਾਰ ਨੂੰ ਜਾਰੀ ਇੱਕ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਭਾਰਤ ਦੇ  ਹੋਰਨਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ ਪੰਜਾਬ ਨੂੰ ਵੀ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਭਾਰਤ ਦਾ ਧਨੀ ਅਤੇ ਮਹੱਤਵਪੂਰਨ ਸੂਬਾ ਹੋਣ ਦੇ ਬਾਵਜੂਦ ਵੀ ਇੱਥੇ ਸਿਹਤ ਸੇਵਾਵਾਂ ਦਾ ਬਹੁਤ ਮਾੜਾ ਹਾਲ ਹੈ।

StudentsStudents

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਕਾਰਨ ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ ਵਾਧਾ ਹੋ ਰਿਹਾ ਹੈ। ਸੂਬੇ 'ਚ 4. 50 ਲੱਖ ਤੋਂ ਜ਼ਿਆਦਾ ਕੋਰੋਨਾ ਪੀੜਤ ਮਰੀਜ਼ ਹੋ ਗਏ ਹਨ ਅਤੇ ਮੌਤ ਦਾ ਅੰਕੜਾ 11 ਹਜ਼ਾਰ ਦੇ ਤੱਕ ਪਹੁੰਚ ਗਿਆ ਹੈ ਅਤੇ ਕੋਰੋਨਾ ਪੀੜਤਾਂ ਦੀ ਮੌਤ ਦਰ ਦੇਸ਼ ਦੀ ਔਸਤ ਨਾਲੋਂ ਬਹੁਤ ਜ਼ਿਆਦਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਚੀਮਾ ਨੇ ਕਿਹਾ ਕੋਰੋਨਾ ਮਹਾਮਾਰੀ ਕਾਰਨ ਭਾਵੇਂ ਸਰਕਾਰ ਨੇ ਵਿਦਿਆਰਥੀਆਂ ਦਾ ਸਕੂਲ ਆਉਣਾ ਬੰਦ ਕੀਤਾ ਹੋਇਆ ਹੈ, ਪਰ ਅਧਿਆਪਕਾਂ ਨੂੰ ਸਕੂਲ ਆਉਣ ਲਈ ਮਜਬੂਰ ਕਰਨਾ ਨਾਇਨਸਾਫ਼ੀ ਹੈ।

Captain Amarinder Singh Captain Amarinder Singh

ਇਸ ਲਈ ਸਮੂਹ ਅਧਿਆਪਕਾਂ ਨੂੰ ਸਕੂਲ ਬੁਲਾਉਣਾ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਆਨਲਾਇਨ ਪ੍ਰਣਾਲੀ ਨਾਲ ਪੜ੍ਹਾਉਣ ਦੇ ਆਦੇਸ਼ ਦਿੱਤੇ ਜਾਣ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਕਾਰਨ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ, ਜਿਸ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। ਅੱਜ ਸੂਬੇ 'ਚ ਆਲਮ ਇਹ ਹੈ ਕਿ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਤਾਂ ਦਿਖਾਈ ਦਿੰਦੀਆਂ ਹਨ

Corona Virus Corona Virus

 ਪਰ ਇਨ੍ਹਾਂ ਇਮਾਰਤਾਂ ਵਿੱਚ ਇਲਾਜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਦੀ ਕਮੀ ਦੇ ਨਾਲ ਨਾਲ ਜੀਵਨ ਰੱਖਿਅਕ ਉਪਕਰਨਾਂ, ਆਕਸੀਜਨ ਗੈਸ ਅਤੇ ਦਵਾਈਆਂ ਦੀ ਵੀ ਘਾਟ ਬਣੀ ਹੋਈ ਹੈ। ਜਦੋਂ ਕਿ ਪਿਛਲੇ ਸਾਲ ਦੀ ਕੋਰੋਨਾ ਲਹਿਰ ਤੋਂ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਸੀ ਅਤੇ ਇਸ ਮਹਾਮਾਰੀ ਦੇ ਟਾਕਰੇ ਲਈ ਪਹਿਲਾਂ ਹੀ ਸੁਚੱਜੇ ਪ੍ਰਬੰਧ ਕਰਨੇ ਚਾਹੀਦੇ ਸਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਲਈ ਰੱਖਿਆ ਬਜਟ ਬਹੁਤ ਹੀ ਘੱਟ ਹੈ ਅਤੇ ਕੋਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਇਸ ਬਜਟ ਨੂੰ ਵਧਾ ਸੂਬੇ ਦੇ ਕੁੱਲ ਬਜਟ ਦਾ 25 ਫੀਸਦੀ ਕੀਤਾ ਜਾਵੇ, ਤਾਂ ਜੋ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਨੂੰ ਵਧਾ ਕੇ ਲੋਕਾਂ ਦੀ ਜਾਨ ਬਚਾਈ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement