ਅਚਾਨਕ ਵਿਗੜੀ ਰਾਮ ਰਹੀਮ ਦੀ ਸਿਹਤ, ਪੀਜੀਆਈ ਵਿਚ ਦਾਖ਼ਲ
Published : May 13, 2021, 9:27 am IST
Updated : May 13, 2021, 9:30 am IST
SHARE ARTICLE
Ram Rahim
Ram Rahim

ਪੀਜੀਆਈ ਵਿਖੇ ਬਣਾਇਆ ਗਿਆ ਇਕ ਸੁਰੱਖਿਆ ਘੇਰਾ

ਰੋਹਤਕ : ਸਾਧਵੀ ਬਲਾਤਕਾਰ ਅਤੇ ਪੱਤਰਕਾਰ ਕਤਲ ਕਾਂਡ ਲਈ ਦੋਸ਼ੀ ਠਹਿਰਾਇਆ ਗਿਆ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਬੁਧਵਾਰ ਸ਼ਾਮ ਅਚਾਨਕ ਬੀ.ਪੀ. ਘਟਣ ਕਾਰਨ ਸਿਹਤ ਵਿਗੜ ਗਈ ਜਿਸ ਨੂੰ ਬਾਦਅ ਵਿਚ ਪੀਜੀਆਈ ਦਾਖ਼ਲ ਕਰਾਇਆ ਗਿਆ।

Ram Rahim Ram Rahim

ਡਾਕਟਰਾਂ ਨੇ ਜੇਲ ਹਸਪਤਾਲ ਵਿਚ ਜਾਂਚ ਕੀਤੀ, ਪਰ ਹਾਲਤ ਵਿਚ ਸੁਧਾਰ ਨਾ ਹੋਣ ਕਾਰਨ ਪੀਜੀਆਈਐਮਐਸ ਦੀ ਇਕ ਟੀਮ ਨੂੰ ਜੇਲ ਭੇਜਿਆ ਗਿਆ। ਬਾਅਦ ਵਿਚ ਉਸ ਨੂੰ ਪੀਜੀਆਈ ਵਿਚ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ।

PGIPGI

ਪੀਜੀਆਈ ਵਿਖੇ ਇਕ ਸੁਰੱਖਿਆ ਘੇਰਾ ਬਣਾਇਆ ਗਿਆ ਅਤੇ ਜੇਲ ਤੋਂ ਸਖ਼ਤ ਸੁਰੱਖਿਆ ਦੇ ਵਿਚਕਾਰ ਸ਼ਾਮ ਨੂੰ 6.10 ਵਜੇ ਐਂਬੂਲੈਂਸ ਵਿਚ ਲਿਆਂਦਾ ਗਿਆ। ਫਿਲਹਾਲ ਰਾਮ ਰਹੀਮ ਨੂੰ ਵਾਰਡ ਨੰਬਰ ਸੱਤ ਵਿਚ ਰਖਿਆ ਗਿਆ ਹੈ ਜਿਥੇ ਚਾਰ ਡਾਕਟਰਾਂ ਦੀ ਟੀਮ ਉਸ ਦਾ ਇਲਾਜ ਵਿਚ ਲੱਗੀ ਹੋਈ ਹੈ।   

Gurmeet Ram RahimGurmeet Ram Rahim

Location: India, Haryana, Rohtak

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement