
ਵਿਵਾਦਿਤ ਪੋਸਟਰ ਲਗਾਉਣ ਅਤੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ 'ਚ ਫਰੀਦਕੋਟ ਵਿਖੇ ਦਾਇਰ ਕੀਤੀ ਸੀ ਜ਼ਮਾਨਤ ਅਰਜ਼ੀ
2015 ਦੇ ਮਾਮਲੇ 'ਚ ਮਿਲੀ ਹੈ ਰਾਹਤ, ਇਸ ਸਮੇਂ ਸੁਨਾਰੀਆ ਜੇਲ੍ਹ 'ਚ ਬੰਦ ਹੈ ਸੌਦਾ ਸਾਧ
ਚੰਡੀਗੜ੍ਹ : ਬਰਗਾੜੀ ਬੇਅਦਬੀ ਮਾਮਲੇ ਵਿਚ ਸੌਦਾ ਸਾਧ ਨੂੰ ਰਾਹਤ ਮਿਲੀ ਹੈ। ਸੀਜੇਐੱਮ ਦੀ ਅਦਾਲਤ ਵਲੋਂਸੌਦਾ ਸਾਧ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਗਈ ਹੈ। ਦੱਸ ਦੇਈਏ ਕਿ ਇਹ ਮਾਮਲਾ ਸਾਲ 2015 ਦਾ ਹੈ।
Sauda Sadh
ਬਰਗਾੜੀ ਬੇਅਦਬੀ ਕੇਸ ਵਿਚ ਸੌਦਾ ਸਾਧ ਨੇ ਵਿਵਾਦਿਤ ਪੋਸਟਰ ਲਗਾਉਣ ਤੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਵਿਚ ਸੀਜੇਐੱਮ ਦੀ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਬੇਅਦਬੀ ਕੇਸ ਨਾਲ ਜੁੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਨ ਵਾਲੇ ਕੇਸ ਵਿਚ ਸੌਦਾ ਸਾਧ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ ਅਤੇ ਇਸ ਕੇਸ ਵਿਚ ਉਹ ਹੇਠਲੀ ਅਦਾਲਤ ਵਿਚ ਜ਼ਮਾਨਤੀ ਬਾਂਡ ਵੀ ਭਰ ਚੁੱਕਾ ਹੈ ਜਦਕਿ ਬਾਕੀ ਦੋ ਕੇਸਾਂ ਵਿਚ ਜ਼ਮਾਨਤ ਲਈ ਸੌਦਾ ਸਾਧ ਨੇ ਪਟੀਸ਼ਨ ਦਾਖ਼ਲ ਕੀਤੀ ਹੋਈ ਸੀ।
Sauda Sadh
ਇਸ 'ਤੇ ਫ਼ੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਸੌਦਾ ਸਾਧ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਇਸ ਸਮੇਂ ਸੌਦਾ ਸਾਧ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।