
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਭਗਵੰਤ ਸਰਕਾਰ ਵਲੋਂ ਖੇਤੀ ਬਾਰੇ ਇਕ ਤਰਫ਼ਾ ਫ਼ੈਸਲੇ ਲਾਗੂ ਕਰਨ 'ਤੇ ਇਤਰਾਜ਼ ਪ੍ਰਗਟਾਇਆ
ਚੰਡੀਗੜ੍ਹ, 12 ਮਈ (ਗੁਰਉਪਦੇਸ਼ ਭੁੱਲਰ) : ਪ੍ਰਮੱੁਖ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਭਗਵੰਤ ਮਾਨ ਸਰਕਾਰ ਵਲੋਂ ਖੇਤੀ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਇਕਤਰਫ਼ਾ ਫ਼ੈਸਲੇ ਲਾਗੂ ਕਰਨ 'ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ |
ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰ ਵੱਡੇ ਆਗੂਆਂ ਨੇ ਅੱਜ ਇਥੇ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਹੱਕ 'ਚ ਹਨ ਅਤੇ ਝੋਨੇ ਦੀ ਬਿਜਾਈ ਜ਼ੋਨ ਬਣਾ ਕੇ ਕਰਨ ਲਈ ਵੀ ਸਹਿਮਤ ਹਨ ਪਰ ਇਸ ਬਾਰੇ ਸਰਕਾਰ ਨੇ ਜ਼ੋਨ ਬਣਾਉਣ ਤੇ ਸਮਾਂ ਤੈਅ ਕਰਨ ਬਾਰੇ ਕਿਸਾਨ ਆਗੂਆਂ ਨਾਲ ਪਹਿਲਾਂ ਗੱਲਬਾਤ ਕਰ ਕੇ ਸਲਾਹ ਨਹੀਂ ਲਈ | ਸਿੱਧੀ ਬਿਜਾਈ ਲਈ ਵੀ 1500 ਦੀ ਥਾਂ ਘੱਟੋ-ਘੱਟ 10 ਹਜ਼ਾਰ ਪ੍ਰਤੀ ਏਕੜ ਦੀ ਮੰਗ ਕੀਤੀ ਹੈ |
ਇਸੇ ਮÏਕੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਅਤੇ ਰੂਪ ਸਿੰਘ ਛੰਨਾਂ ਵੀ ਹਾਜ਼ਰ ਸਨ¢ ਉਨ੍ਹਾਂ ਕਿਹਾ ਕਿ ਬੇਸ਼ੱਕ ਬਿਜਲੀ ਦੀ ਕਿੱਲਤ ਨੂੰ ਧਿਆਨ 'ਚ ਰਖਦਿਆਂ ਅਪਣੇ ਆਪ 'ਚ ਤਾਂ ਗਲਤ ਨਹੀਂ ਸੀ,ਪਰ ਇਨ੍ਹਾਂ ਬਾਰੇ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਮਿਲ ਬੈਠ ਕੇ ਤਸੱਲੀਬਖ਼ਸ਼ ਹੱਲ ਕੱਢਣ ਦੀ ਥਾਂ ਇੱਕਤਰਫਾ ਫੈਸਲੇ ਲਾਗੂ ਕਰਨੇ ਸ਼ੁਰੂ ਕਰ ਦਿੱਤੇ ਹਨ¢ਸਿੱਟੇ ਵਜੋਂ ਸਮੱਸਿਆ ਉਲਝ ਗਈ ਹੈ¢ ਜਿਵੇਂ ਕਿ ਸਿੱਧੀ ਬਿਜਾਈ ਲਈ 1500 ਰੁਪਏ ਰਿਸਕ ਭੱਤਾ ਕਾਫੀ ਨਹੀਂ ਹੈ, ਜੇਕਰ ਇਹ 10000 ਰੁਪਏ ਪ੍ਰਤੀ ਏਕੜ ਹੁੰਦਾ ਤਾਂ ਕਿਸਾਨਾਂ ਦੇ ਕਾਫ਼ੀ ਵੱਡੇ ਹਿੱਸੇ ਨੇ ਸਿੱਧੀ ਬਿਜਾਈ ਲਈ ਰਾਜ਼ੀ ਹੋ ਜਾਣਾ ਸੀ¢ ਦੂਜੇ ਨੰਬਰ 'ਤੇ ਸਰਕਾਰ ਨੇ ਮੁੰਗੀ, ਬਾਸਮਤੀ ਤੇ ਮੱਕੀ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਨਹੀਂ ਦਿਤੀ ਤੀਜੇ ਨੰਬਰ 'ਤੇ ਪਛੇਤੇ ਜ਼ੋਨਾਂ ਵਾਲੇ ਕਿਸਾਨਾਂ ਨੂੰ ਬਣਦਾ ਉਤਸ਼ਾਹੀ ਭੱਤਾ ਨਹੀਂ ਦਿਤਾ ਗਿਆ¢ ਜਦੋਂ ਕਿ ਪਛੇਤੇ ਝੋਨੇ ਦਾ ਝਾੜ ਵੀ ਘਟਦਾ ਹੈ; ਵੇਚਣ ਵੇਲੇ ਸਿੱਲ੍ਹ ਦੀ ਸਮੱਸਿਆ ਆਉਂਦੀ ਹੈ; ਕਣਕ ਬੀਜਣ 'ਚ ਪਛੇਤ ਦਾ ਹਰਜਾ ਹੁੰਦਾ ਹੈ ਅਤੇ ਲੇਟ ਹੋਣ ਕਰਕੇ ਪਰਾਲੀ ਦੇ ਸੰਘਣੇ ਧੂੰਏਾ ਦੀ ਸਮੱਸਿਆ ਵੀ ਵਧ ਜਾਂਦੀ ਹੈ¢ ਸਾਡਾ ਅਜੇ ਵੀ ਸੁਝਾਅ ਹੈ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮਿਲ ਬੈਠ ਕੇ ਸਮੱਸਿਆ ਦਾ ਤਸੱਲੀਬਖ਼ਸ਼ ਹੱਲ ਕੱਢੇ¢
ਸਮੱਸਿਆ ਦੇ ਲੰਮੇ ਦਾਅ ਦੇ ਹੱਲ ਲਈ ਕਿਸਾਨ ਆਗੂਆਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਡਿੱਗ ਰਹੀ ਸਤਹ ਦੀ ਅਤੀ ਗੰਭੀਰ ਸਮੱਸਿਆ ਦਾ ਸਾਰਾ ਦੋਸ਼ ਕਿਸਾਨਾਂ ਸਿਰ ਮੜ੍ਹਨਾ ਸਰਾਸਰ ਬੇਇਨਸਾਫ਼ੀ ਹੈ¢ ਇਹ ਸਮੱਸਿਆ ਇਤਨੇ ਕੁ ਓਹੜ ਪੋਹੜ ਨਾਲ਼ ਹੱਲ ਹੋਣ ਵਾਲੀ ਨਹੀਂ ਹੈ¢ ਕਿਉਂਕਿ ਪਹਿਲੀ ਗੱਲ ਤਾਂ ਹਰੇ ਇਨਕਲਾਬ ਤੋਂ ਪਹਿਲਾਂ ਝੋਨਾ ਪੰਜਾਬ ਦੀ ਫ਼ਸਲ ਹੀ ਨਹੀਂ ਸੀ¢ ਦੇਸੀ ਬਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਅੰਨ੍ਹੇ ਮੁਨਾਫਿਆਂ ਖ਼ਾਤਰ ਫੋਰਡ ਫਾਊਾਡੇਸ਼ਨ ਦੇ ਤਿਆਰ ਕੀਤੇ ਖ਼ਾਕੇ ਨੂੰ ਸੰਸਾਰ ਬੈਂਕ ਅਤੇ ਸਰਕਾਰਾਂ ਦੀ ਮਿਲੀਭੁਗਤ ਨਾਲ ਮੜ੍ਹੇ ਗਏ ਇਸ ਹਰੇ ਇਨਕਲਾਬ ਰਾਹੀਂ ਉਸ ਮÏਕੇ ਬਿਨਾਂ ਜ਼ਹਿਰਾਂ ਤੋਂ ਸਮਾਜ ਲਈ ਲੋੜੀਂਦੀਆਂ ਸਾਰੀਆਂ ਫ਼ਸਲਾਂ ਬੀਜਣ ਵਾਲੇ ਫ਼ਸਲੀ ਵਿਭਿੰਨਤਾ ਦੀ ਕੁਦਰਤੀ ਪ੍ਰਣਾਲੀ ਨੂੰ ਤਹਿਸ ਨਹਿਸ ਕਰ ਕੇ ਪੰਜਾਬ ਵਾਸੀਆਂ ਲਈ ਸਾੜ੍ਹਸਤੀ ਵਰਗੀ ਹਾਲਤ ਪੈਦਾ ਕਰਨ ਵਾਲਾ ਕਣਕ ਝੋਨੇ ਦਾ ਦੋ ਫ਼ਸਲੀ ਚੱਕਰ ਪੰਜਾਬ ਦੇ ਕਿਸਾਨਾਂ ਸਿਰ ਮੜਿ੍ਹਆ ਗਿਆ¢
ਪ੍ਰੈੱਸ ਕਾਨਫ਼ਰੰਸ ਦੇ ਅਖੀਰ ਤੇ ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਮੰਗਾਂ ਬਾਰੇ ਪੰਜਾਬ ਸਰਕਾਰ ਵੱਲੋਂ ਮੰਗ ਕਰਨ ਤੇ ਲਿਖਤੀ ਮੰਗ ਪੱਤਰ 28 ਅਪ੍ਰੈਲ ਨੂੰ ਹੀ ਸਰਕਾਰ ਨੂੰ ਭੇਜ ਦਿੱਤਾ ਗਿਆ ਸੀ, ਪਰ ਸਰਕਾਰ ਨੇ ਕੋਈ ਗੱਲਬਾਤ ਅੱਗੇ ਨਹੀਂ ਕੀਤੀ |