ਡੇਰਾ ਸਿਰਸਾ ਦੇ ਮੁਖੀ ਸੌਦਾ ਸਾਧ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
Published : May 13, 2022, 6:42 am IST
Updated : May 13, 2022, 6:42 am IST
SHARE ARTICLE
image
image

ਡੇਰਾ ਸਿਰਸਾ ਦੇ ਮੁਖੀ ਸੌਦਾ ਸਾਧ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ

'ਬੇਅਦਬੀ ਕਾਂਡ'
 

ਕੋਟਕਪੂਰਾ, 12 ਮਈ (ਗੁਰਿੰਦਰ ਸਿੰਘ) : ਬਲਾਤਕਾਰ ਅਤੇ ਕਤਲ ਜਿਹੇ ਸੰਗੀਨ ਦੋਸ਼ਾਂ ਵਿਚ ਰੋਹਤਕ ਦੀ ਸੁਨਾਰੀਆ ਜੇਲ ਵਿਚ ਨਜ਼ਰਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਚੱਲਦੇ ਮੁਕੱਦਮੇ ਤਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਅਦਾਲਤ ਵਿਚ ਲੱਗੀ ਅਰਜ਼ੀ ਸਬੰਧੀ ਅੱਜ ਵੀ ਕੋਈ ਫ਼ੈਸਲਾ ਨਾ ਹੋ ਸਕਿਆ ਤੇ ਹੁਣ ਉਕਤ ਜ਼ਮਾਨਤ ਅਰਜੀ 'ਤੇ ਸੁਣਵਾਈ ਭਲਕੇ ਅਰਥਾਤ 13 ਮਈ ਨੂੰ  ਹੋਵੇਗੀ | ਬੇਅਦਬੀ ਕਾਂਡ ਵਾਲੇ ਮਾਮਲਿਆਂ ਵਿਚ ਡੇਰਾ ਮੁਖੀ ਦੇ ਵਕੀਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਮੈਡਮ ਮੋਨਿਕਾ ਲਾਂਬਾ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਚੱਲਦੇ ਮੁਕੱਦਮੇ ਤਕ ਜ਼ਮਾਨਤ 'ਤੇ ਰਿਹਾਅ ਕਰਨ ਦੀ ਅਪੀਲ ਕੀਤੀ ਸੀ, ਅਦਾਲਤ ਨੇ ਡੇਰਾ ਮੁਖੀ ਦੀ ਅਰਜ਼ੀ ਮੁਤਾਬਕ ਪੰਜਾਬ ਸਰਕਾਰ ਅਤੇ ਐਸ.ਆਈ.ਟੀ. ਨੂੰ  ਨੋਟਿਸ ਜਾਰੀ ਕਰਦਿਆਂ ਹਦਾਇਤ ਕੀਤੀ ਸੀ ਕਿ ਮਾਮਲੇ ਨਾਲ ਸਬੰਧਤ ਲੋੜੀਂਦਾ ਰਿਕਾਰਡ 11 ਮਈ ਨੂੰ  ਪੇਸ਼ ਕੀਤਾ ਜਾਵੇ, ਜਿਸ 'ਤੇ ਅੱਜ ਐਸਆਈਟੀ ਅਤੇ ਪੰਜਾਬ ਸਰਕਾਰ ਨੇ ਲੋੜੀਂਦਾ ਰਿਕਾਰਡ ਪੇਸ਼ ਨਾ ਕੀਤਾ, ਜਿਸ ਕਰ ਕੇ ਅਦਾਲਤ ਨੇ ਇਸ ਦੀ ਸੁਣਵਾਈ 13 ਮਈ 'ਤੇ ਟਾਲ ਦਿਤੀ |
ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦਵਾਰਾ ਸਾਹਿਬ ਵਿਚੋਂ ਦਿਨ ਦਿਹਾੜੇ 1 ਜੂਨ 2015 ਨੂੰ  ਪਾਵਨ ਸਰੂਪ ਚੋਰੀ ਕਰਨ ਅਤੇ 24-25 ਸਤੰਬਰ ਦੀ ਦਰਮਿਆਨੀ ਰਾਤ ਨੂੰ  ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦਵਾਰਿਆਂ ਦੀਆਂ ਕੰਧਾਂ 'ਤੇ ਅਸ਼ਲੀਲ ਤੇ ਇਤਰਾਜਯੋਗ ਸ਼ਬਦਾਵਲੀ ਵਾਲੇ ਹੱਥ ਲਿਖਤ ਪੋਸਟਰ ਲਾਉਣ ਦੇ ਸਬੰਧ ਵਿਚ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਦੋ ਮੁਕੱਦਮਿਆਂ ਕ੍ਰਮਵਾਰ 117/2015 ਅਤੇ 128/2015 ਵਿਚ ਸਾਜ਼ਸ਼ ਰਚਣ ਦੇ ਦੋਸ਼ਾਂ ਵਿਚ ਐਸ.ਆਈ.ਟੀ. ਨੇ ਡੇਰਾ ਮੁਖੀ ਅਰਥਾਤ ਸੋਦਾ ਸਾਧ ਨੂੰ  ਬਤੌਰ ਮੁਲਜ਼ਮ ਨਾਮਜ਼ਦ ਕੀਤਾ ਸੀ |

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement