
ਤੁਰੰਤ ਨਵਾਂ ਅਹੁਦਾ ਸੰਭਾਲਣ ਦੇ ਨਿਰਦੇਸ਼ ਜਾਰੀ
ਚੰਡੀਗੜ੍ਹ : ਸੀਨੀਅਰ ਆਈਪੀਐਸ ਅਧਿਕਾਰੀ ਸੰਜੀਵ ਕਾਲੜਾ ਨੂੰ ਨਵਾਂ ਅਹੁਦਾ ਦੇ ਦਿਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਲਗਾਇਆ ਗਿਆ ਹੈ। ਇਸ ਬਾਰੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ
photo
ਜਿਸ ਤਹਿਤ IPS ਅਧਿਕਾਰੀ ਸੰਜੀਵ ਕਾਲੜਾ ਡੀ.ਜੀ.ਪੀ. ਰੇਲਵੇ ਪੰਜਾਬ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ,ਐੱਸ.ਏ.ਐੱਸ.ਨਗਰ ਦੇ ਮੈਨੇਜਿੰਗ ਡਾਇਰੈਕਟਰ ਲਗਾਇਆ ਗਿਆ ਹੈ। ਪੱਤਰ ਅਨੁਸਾਰ ਉਨ੍ਹਾਂ ਨੂੰ ਤੁਰੰਤ ਨਵਾਂ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ।