DSP (ਜੇਲ੍ਹ) ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ
Published : May 13, 2022, 7:27 pm IST
Updated : May 13, 2022, 7:27 pm IST
SHARE ARTICLE
National Commission for Schedule casts takes notice of DSP (jail) harassment case
National Commission for Schedule casts takes notice of DSP (jail) harassment case

ਪੰਜਾਬ ਪੁਲਿਸ ਦੇ ਡੀਜੀਪੀ ਅਤੇ ਡੀਜੀਪੀ (ਜੇਲ੍ਹਾਂ) ਨੂੰ ਦਿੱਲੀ ਕੀਤਾ ਤਲਬ 

23 ਮਈ ਨੂੰ ਚੇਅਰਮੈਨ ਵਿਜੇ ਸਾਂਪਲਾ ਕਰਨਗੇ ਸੁਣਵਾਈ 
ਚੰਡੀਗੜ੍ਹ :
ਪੰਜਾਬ ਪੁਲਿਸ ਜ਼ਿਲ੍ਹਾ ਸੰਗਰੂਰ ਦੇ ਡੀ.ਐਸ.ਪੀ.(ਜੇਲ੍ਹਾਂ) ਅਮਰ ਸਿੰਘ ਵੱਲੋਂ ਪੰਜਾਬ ਪੁਲਿਸ ਦੇ ਡੀ.ਐਸ.ਪੀ.(ਜੇਲ੍ਹਾਂ) ਵੱਲੋਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਐਨ.ਸੀ.ਐਸ.ਸੀ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਜਾਣਕਾਰੀ ਅਨੁਸਾਰ ਇਸ ਮਸਲੇ ਬਾਰੇ ਡੀਜੀਪੀ ਅਤੇ ਡੀਜੀਪੀ (ਜੇਲ੍ਹਾਂ) ਦੇ ਨਾਲ ਵਿਅਕਤੀਗਤ/ਨਿੱਜੀ ਸੁਣਵਾਈ 23 ਮਈ ਨੂੰ ਨਵੀਂ ਦਿੱਲੀ ਵਿੱਚ NCSC ਦੇ ਰਾਸ਼ਟਰੀ ਹੈੱਡਕੁਆਰਟਰ ਵਿਖੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। NCSC ਨੇ ਪੰਜਾਬ ਪੁਲਿਸ ਨੂੰ ਸੁਣਵਾਈ ਦੀ ਤਰੀਕ ਤੋਂ ਪਹਿਲਾਂ ਤਾਜ਼ਾ ਸਥਿਤੀ ਬਾਰੇ ਰਿਪੋਰਟ ਦਾਇਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

letterletter

NCSC ਦੇ ਪ੍ਰਧਾਨ ਵਿਜੇ ਸਾਂਪਲਾ ਨੂੰ ਲਿਖਤੀ ਸ਼ਿਕਾਇਤ ਦਾਇਰ ਕਰਦੇ ਹੋਏ, ਡੀਐਸਪੀ (ਜੇਲ੍ਹਾਂ) ਅਮਰ ਸਿੰਘ ਨੇ ਕਿਹਾ, “ਮੈਂ ਐਸਸੀ ਸ਼੍ਰੇਣੀ ਨਾਲ ਸਬੰਧਤ ਹਾਂ ਅਤੇ ਮੈਂ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਦਾ ਵਸਨੀਕ ਹਾਂ। ਜਦੋਂ ਮੈਂ ਆਪਣੀ ਡਿਊਟੀ ਕਰ ਰਿਹਾ ਸੀ ਤਾਂ ਡੀਆਈਜੀ ਸੁਰਿੰਦਰ ਸਿੰਘ ਸੈਣੀ ਅਤੇ ਏਡੀਜੀਪੀ ਪੀਕੇ ਸਿਨਹਾ ਨੇ ਮੇਰੇ ਵਿਰੁੱਧ ਦੋ ਝੂਠੀਆਂ ਐਫਆਈਆਰ ਦਰਜ ਕਰਵਾਈਆਂ ਅਤੇ ਮੇਰੀ ਤਰੱਕੀ ਰੋਕਣ ਲਈ ਕਈ ਦੋਸ਼ ਲਾਏ। ਮੈਂ ਇਹ ਮਾਮਲਾ NCSC (ਚੰਡੀਗੜ੍ਹ ਦਫ਼ਤਰ) ਕੋਲ ਵੀ ਚੁੱਕਿਆ ਸੀ, ਜਿਨ੍ਹਾਂ ਨੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਨੂੰ ਨਿਰਪੱਖ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।" 

Vijay SamplaVijay Sampla

“ਇਸ ਦੌਰਾਨ, ਸੰਗਰੂਰ ਪੁਲਿਸ ਨਿਯਮਿਤ ਤੌਰ 'ਤੇ ਮੇਰੀ ਰਿਹਾਇਸ਼ 'ਤੇ ਛਾਪੇਮਾਰੀ ਕਰ ਰਹੀ ਹੈ ਅਤੇ ਮੇਰੇ ਪਰਿਵਾਰਕ ਮੈਂਬਰਾਂ ਨੂੰ ਪਰੇਸ਼ਾਨ ਅਤੇ ਧਮਕੀਆਂ ਦੇ ਰਹੀ ਹੈ। ਇਸ ਸਾਲ 5 ਮਈ ਨੂੰ ਪੰਜਾਬ ਪੁਲਿਸ ਦੇ ਇੱਕ ਐਸਐਚਓ ਨੇ ਸਬੰਧਤ ਮੈਜਿਸਟਰੇਟ ਦੀ ਆਗਿਆ ਤੋਂ ਬਿਨਾਂ ਮੇਰੇ ਘਰ ਛਾਪਾ ਮਾਰਿਆ ਅਤੇ ਮੇਰੀ ਪਤਨੀ ਅਤੇ ਭਰਾ ਨਾਲ ਗ਼ਲਤ ਵਿਵਹਾਰ ਕੀਤਾ। ਪੁਲਿਸ ਨੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਵੀ ਦਿੱਤੀ। ਡੀਐਸਪੀ ਅਮਰ ਨੇ ਅੱਗੇ ਦੱਸਿਆ ਕਿ ਇੰਨਾ ਹੀ ਨਹੀਂ, ਪੁਲਿਸ ਅਫਸਰਾਂ ਨੇ ਫਿਰ ਮੇਰੇ ਪਰਿਵਾਰਕ ਮੈਂਬਰਾਂ ਤੋਂ ਤਿੰਨ ਮੋਬਾਈਲ ਫੋਨ ਖੋਹ ਲਏ ਅਤੇ ਫਰਾਰ ਹੋ ਗਏ।”

Vijay SamplaVijay Sampla

ਐੱਨ.ਸੀ.ਐੱਸ.ਸੀ. ਦੇ ਰੂਲਜ਼ ਆਫ ਪ੍ਰੋਸੀਜ਼ਰ ਦੀ ਧਾਰਾ (7) ਤਹਿਤ ਪੰਜਾਬ ਪੁਲਸ ਨੂੰ ਸੂਚਿਤ ਕੀਤਾ ਕਿ ਅਮਰ ਸਿੰਘ, ਡੀ.ਐੱਸ.ਪੀ., ਜੇਲ੍ਹ ਖ਼ਿਲਾਫ਼ ਥਾਣਾ ਸਦਰ ਸੰਗਰੂਰ ਵਿਖੇ ਦਰਜ ਐੱਫ.ਆਈ.ਆਰ. ਨੰ: 5/21 ਅਤੇ 35/22 ਕਮਿਸ਼ਨ ਕੋਲ ਵਿਚਾਰ ਅਧੀਨ ਹੈ, ਇਸ ਲਈ  ਇਸ ਮਾਮਲੇ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣੀ ਚਾਹੀਦੀ ਹੈ। NCSC ਨੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਪੁਲਿਸ ਪਟੀਸ਼ਨਕਰਤਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰੇਗੀ ਅਤੇ ਜੇਕਰ ਉਹ ਅਜਿਹੀ ਗ਼ਲਤੀ ਕਰਦੇ ਹਨ ਤਾਂ ਕਮਿਸ਼ਨ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਅੱਤਿਆਚਾਰ ਰੋਕਥਾਮ ਐਕਟ 1989 ਦੇ ਤਹਿਤ ਲੋੜੀਂਦੀ ਕਾਰਵਾਈ ਕਰੇਗਾ। NCSC ਨੇ ਦੋਵਾਂ ਅਧਿਕਾਰੀਆਂ ਨੂੰ ਸਬੰਧਤ ਫਾਈਲਾਂ, ਕੇਸ ਡਾਇਰੀ ਆਦਿ ਸਮੇਤ ਸਾਰੇ ਸਬੰਧਤ ਦਸਤਾਵੇਜ਼ਾਂ ਦੇ ਨਾਲ ਇੱਕ ਨਵੀਂ ਕਾਰਵਾਈ ਦੀ ਰਿਪੋਰਟ ਲਿਆਉਣ ਲਈ ਵੀ ਕਿਹਾ ਹੈ।

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement