ਹੁਣ ਪੰਜਾਬ 'ਚ ਨਹੀਂ ਹੋਵੇਗੀ ਬਿਜਲੀ ਚੋਰੀ, CM ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਕੀਤੀ ਸ਼ੁਰੂਆਤ
Published : May 13, 2022, 1:31 pm IST
Updated : May 13, 2022, 1:57 pm IST
SHARE ARTICLE
 'Kundi Hatao'
'Kundi Hatao'

ਸੂਚਨਾ ਦੇਣ ਲਈ ਵਟਸਐਪ ਨੰਬਰ 9646175770 ਕੀਤਾ ਜਾਰੀ

 

ਮੁਹਾਲੀ : ਪੰਜਾਬ ਵਿੱਚ ਹੁਣ ਬਿਜਲੀ ਚੋਰੀ ਨਹੀਂ ਹੋਵੇਗੀ। ਇਸ ਲਈ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਕੁੰਡੀ ਹਟਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖ਼ਤੀ ਵੀ ਵਰਤੇਗੀ। 

electricity electricity

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਵਰਕਾਮ ਨੂੰ ਬਿਜਲੀ ਚੋਰੀ ਰੋਕਣ ਲਈ ਫ਼ੌਰੀ ਸਖ਼ਤ ਕਦਮ ਉਠਾਉਣ ਦੀ ਹਦਾਇਤ ਕੀਤੀ ਹੈ। ਬਿਜਲੀ ਚੋਰੀ ਦੀ ਸੂਚਨਾ ਦੇਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦਾ ਵਟਸਐਪ ਨੰਬਰ 9646175770 ਜਾਰੀ ਕੀਤਾ ਹੈ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦੀ ਗੱਲ ਵੀ ਆਖੀ ਹੈ| 
 

electricityElectricity

 ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹਰ ਵਰ੍ਹੇ ਔਸਤ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੋ ਰਹੀ ਹੈ| ਮੁੱਖ ਮੰਤਰੀ ਭਗਵੰਤ ਮਾਨ ਨੇ ਪਾਵਰਕਾਮ ਨੂੰ ਬਿਜਲੀ ਚੋਰੀ ਰੋਕਣ ਲਈ ਫ਼ੌਰੀ ’ਤੇ ਸਖ਼ਤ ਕਦਮ ਉਠਾਉਣ ਦੀ ਹਦਾਇਤ ਕੀਤੀ ਹੈ| ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ ਚੋਰੀ ਰੋਕਣ ਲਈ ਵੀ ਮੁਹਿੰਮ ਵਿੱਢ ਦਿੱਤੀ ਹੈ|
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement