ਮਾਣ ਵਾਲੀ ਗੱਲ: ਪੰਜਾਬ ਦੀਆਂ ਧੀਆਂ ਨੇ ਆਸਟ੍ਰੇਲੀਆ 'ਚ ਗੱਡੇ ਝੰਡੇ, ਏਅਰਫੋਰਸ 'ਚ ਹੋਈਆਂ ਭਰਤੀ
Published : May 13, 2022, 2:54 pm IST
Updated : Jul 13, 2023, 10:37 am IST
SHARE ARTICLE
photo
photo

ਮਨਜੀਤ ਕੌਰ ਨੇ 2017 ਵਿਚ ਆਸਟ੍ਰੇਲੀਅਨ ਏਅਰਫੋਰਸ ਵਿਚ ਆਪਣੀ ਜਗ੍ਹਾ ਬਣਾਈ ਸੀ

 

ਸ੍ਰੀ ਮੁਕਤਸਰ ਸਾਹਿਬ : ਪੰਜਾਬੀ ਜਿਥੇ ਵੀ ਜਾਂਦੇ ਨੇ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਲ ਕਰ ਲੈਂਦੇ ਹਨ। ਪਿਛਲੇ ਕੁੱਝ ਦਿਨਾਂ ਵਿਚ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡੇ ਹਨ। ਅਜਿਹੀਆਂ ਹੀ ਮਾਣਮੱਤੀਆਂ ਪ੍ਰਾਪਤੀਆਂ ਪੰਜਾਬ  ਦੀਆਂ ਧੀਆਂ ਨੇ ਆਸਟ੍ਰੇਲੀਆ ਵਿਚ ਹਾਸਲ ਕੀਤੀਆਂ। 

 

PHOTOPHOTO

 ਸ੍ਰੀ ਮੁਕਤਸਰ ਸਾਹਿਬ ਦੀ ਮਨਜੀਤ ਕੌਰ ਨੇ 2017 ਵਿਚ ਆਸਟ੍ਰੇਲੀਅਨ ਏਅਰਫੋਰਸ ਵਿਚ ਆਪਣੀ ਜਗ੍ਹਾ ਬਣਾਈ ਸੀ ਅਤੇ ਹੁਣ ਉਨ੍ਹਾਂ ਦੀ ਧੀ ਖ਼ੁਸ਼ਰੂਪ ਨੇ ਵੀ ਆਸਟ੍ਰੇਲੀਅਨ ਏਅਰਫੋਰਸ ਵਿਚ ਆਪਣੀ ਜਗ੍ਹਾ ਬਣਾ ਲਈ ਹੈ। ਮਨਜੀਤ ਕੌਰ ਦੇ ਸਹੁਰੇ ਅਤੇ ਪੇਕੇ  ਪਰਿਵਾਰ ਵਿਚ ਇਸ ਸਮੇਂ ਖ਼ੁਸ਼ੀ ਦਾ ਮਾਹੌਲ ਹੈ। ਪੰਜਾਬ ਦੀਆਂ ਇਹ ਪਹਿਲੀਆਂ ਮਾਂ ਤੇ ਧੀ ਹੋਣਗੀਆਂ, ਜਿਨ੍ਹਾਂ ਨੂੰ ਆਸਟ੍ਰੇਲੀਆ ਦੀ ਏਅਰ ਫੋਰਸ ਵਿਚ ਅਧਿਕਾਰੀ ਵਜੋਂ ਸੇਵਾ ਕਰਨ ਦਾ ਮਾਣ ਮਿਲਿਆ ਹੈ।

 

PHOTOPHOTO

ਖ਼ੁਸ਼ਰੂਪ ਕੌਰ ਸੰਧੂ ਦੇ ਮਾਮਾ ਗੁਰਸਾਹਬ ਸਿੰਘ ਸੰਧੂ ਪੁੱਤਰ ਸਵ: ਜਸਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਮੇਰੀ ਭੈਣ ਮਨਜੀਤ ਕੌਰ ਪਤਨੀ ਰੂਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ 2009 ਵਿਚ ਆਸਟ੍ਰੇਲੀਆ ਗਏ ਸਨ ਅਤੇ ਦਸੰਬਰ 2017 ਵਿਚ ਉਨ੍ਹਾਂ ਦੀ ਰਾਇਲ ਆਸਟ੍ਰੇਲੀਅਨ ਏਅਰ ਫੋਰਸ (ਰਾਫ਼) ਵਿਚ ਅਧਿਕਾਰੀ ਵਜੋਂ ਨਿਯੁਕਤੀ ਹੋਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement