
ਕਿਹਾ- ਉਹਨਾਂ ਵੱਲੋਂ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ।
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।