ਹੁਣ 1 ਤੋਂ 30 ਜੂਨ ਤੱਕ ਹੋਣਗੀਆਂ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ
Published : May 13, 2022, 10:15 pm IST
Updated : May 13, 2022, 10:15 pm IST
SHARE ARTICLE
school holidays
school holidays

ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ

15 ਤੋਂ 31 ਮਈ ਤੱਕ ਸਕੂਲਾਂ 'ਚ ਲਗਣਗੀਆਂ ਕਲਾਸਾਂ 
ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਪੁਰਜ਼ੋਰ ਮੰਗ ਦੇ ਚਲਦੇ ਸਰਕਾਰ ਨੇ ਬਦਲਿਆ ਫ਼ੈਸਲਾ 
ਚੰਡੀਗੜ੍ਹ :
ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦਕਿ ਗਰਮੀਆਂ ਦਾ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

 meeting will be held in the schools of Amritsar district despite the holiday holiday

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।

Bhagwant MannBhagwant Mann

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਹਨ।

SHARE ARTICLE

ਏਜੰਸੀ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement