
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਡੇਰਾਬੱਸੀ : ਸ੍ਰੀ ਸੁਖਮਨੀ ਡੈਂਟਲ ਕਾਲਜ ਡੇਰਾਬੱਸੀ ਦੀ ਬੀ.ਡੀ.ਐੱਸ. ਦੀ ਚੌਥੇ ਸਾਲ ਦੀ ਵਿਦਿਆਰਥਣ ਨੇ ਆਪਣੇ ਹੋਸਟਲ ਦੇ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਹੋਸਟਲ ਦੇ ਕਮਰੇ 'ਚ ਛੱਤ ਵਾਲੇ ਪੱਖੇ ਨਾਲ ਲਟਕਦੀ ਲਾਸ਼ ਮਿਲੀ।
ਇਹ ਵੀ ਪੜ੍ਹੋ: ਭਰੀ ਜਵਾਨੀ 'ਚ ਮਾਪਿਆਂ ਦੇ ਪੁੱਤ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਹੋਈ ਮੌਤ
ਮ੍ਰਿਤਕ ਦੀ ਪਛਾਣ ਪਾਣੀਪਤ ਨਿਵਾਸੀ ਨਰੇਸ਼ ਕੁਮਾਰ ਦੀ 21 ਸਾਲਾ ਪੁੱਤਰੀ ਸਿਮਰਨ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਖ਼ੁਦਕੁਸ਼ੀ ਕਰਨ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ: ਕੋਟਕਪੂਰਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਈ ਸੀ ਪਿਤਾ ਦੀ ਮੌਤ