
ਭਾਜਪਾ ਦੀ ਜ਼ਮਾਨਤ ਹੋਈ ਜ਼ਬਤ
ਜਲੰਧਰ : ਜਲੰਧਰ ਕਾਂਗਰਸ ਦਾ ਗੜ੍ਹ ਸੀ ਜੋ ਕਿ ਅੱਜ ਆਮ ਆਦਮੀ ਪਾਰਟੀ ਦਾ ਬਣ ਗਿਆ ਹੈ। ਜਲੰਧਰ ਤੋਂ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਜਿੱਤ ਹਾਸਲ ਹੋਈ ਹੈ ਤੇ ਉਹ ਜਲੰਧਰ ਦੇ ਨਵੇਂ ਐੱਮਪੀ ਬਣ ਗਏ ਹਨ। ਸੁਸ਼ੀਲ ਕੁਮਾਰ ਰਿੰਕੂ ਨੂੰ 302279 ਵੋਟਾਂ ਮਿਲੀਆਂ ਹਨ, ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ 243450 ਵੋਟਾਂ, ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ 158445 ਵੋਟਾਂ ਮਿਲੀਆਂ ਤੇ ਉਹ ਤੀਜੇ ਨੰਬਰ 'ਤੇ ਰਹੇ।
ਜਦਕਿ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ 134800 ਵੋਟਾਂ ਪ੍ਰਾਪਤ ਕੀਤੀਆਂ ਤੇ ਚੌਥੇ ਨੰਬਰ ’ਤੇ ਰਹੇ। ਭਾਜਪਾ ਦੀ ਜ਼ਮਾਨਤ ਜ਼ਬਤ ਹੋ ਗਈ ਹੈ।
ਕਿਹੜੇ ਹਲਕੇ ਵਿਚ ਕਿਸ ਪਾਰਟੀ ਨੂੰ ਪਈਆਂ ਕਿੰਨੀਆਂ ਵੋਟਾਂ