ਜਿੱਤ ਤੋਂ ਬਾਅਦ ਬੋਲੇ ਸੁਸ਼ੀਲ ਕੁਮਾਰ ਰਿੰਕੂ, ਕਿਹਾ- ਰੁਕੇ ਹੋਏ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ ਪੂਰੇ

By : GAGANDEEP

Published : May 13, 2023, 6:55 pm IST
Updated : May 13, 2023, 6:55 pm IST
SHARE ARTICLE
photo
photo

ਸ਼ਹਿਰ ਦੇ ਮਸਲੇ ਕੇਂਦਰ ਕੋਲ ਉਠਾਏ ਜਾਣਗੇ

 

ਜਲੰਧਰ:  ਜਲੰਧਰ ਉਪ ਚੋਣ 'ਚ ਮਿਲੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਕੀਤੀ। ਇਥੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵਲੋਂ ਸਿੱਖਿਆ, ਮੁਫ਼ਤ ਬਿਜਲੀ ਅਤੇ ਬਿਹਤਰ ਸਿਹਤ ਸਹੂਲਤਾਂ ਦੇ ਕੀਤੇ ਗਏ ਕੰਮਾਂ ’ਤੇ ਲੋਕਾਂ ਨੇ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਰਕਰਾਂ ਦੀ ਮਿਹਨਤ ਰੰਗ ਲਿਆਈ ਹੈ ਕਿ ਅੱਜ ਜਲੰਧਰ ਵਿਚ 'ਆਪ' ਪਾਰਟੀ ਦਾ ਐਮ.ਪੀ. ਬਣ ਗਿਆ।

ਇਹ ਵੀ ਪੜ੍ਹੋ : ਰਣਜੀਤ ਬਾਵਾ ਤਿਆਰ ਹੈ ਦਰਸ਼ਕਾਂ ਦਾ ਦਿਲ ਜਿੱਤਣ ਲਈ ਆਪਣੀ ਫਿਲਮ "ਲਹਿੰਬਰਗਿੰਨੀ" ਦੇ ਨਾਲ

ਚੀਮਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜੋੜੀ ਦੇ ਯਤਨਾਂ ਸਦਕਾ ਅੱਜ ਜਲੰਧਰ ਵਿਚ ਵੱਡੇ ਫ਼ਰਕ ਨਾਲ ਜਿੱਤ ਹਾਸਲ ਹੋਈ ਹੈ। 'ਆਪ' ਦੇ ਵਰਕਰ ਲਗਾਤਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਲੈ ਕੇ ਜਾ ਰਹੇ ਹਨ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹੁਣ ਲੋਕ ਸਭਾ ਵਿਚ ਜਲੰਧਰ ਅਤੇ ਪੰਜਾਬ ਦੀ ਆਵਾਜ਼ ਬਣ ਕੇ ਗੂੰਜਣਗੇ। ਪਿਛਲੇ 5 ਸਾਲਾਂ ਵਿਚ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕਾਂਗਰਸ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ।

ਇਹ ਵੀ ਪੜ੍ਹੋ : ਸ੍ਰੀ ਸੁਖਮਨੀ ਡੈਂਟਲ ਕਾਲਜ ਡੇਰਾਬੱਸੀ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜ਼ਮੀਨਾਂ 'ਤੇ ਸਿਆਸਤਦਾਨਾਂ ਨੇ ਕਬਜ਼ਾ ਕੀਤਾ ਹੋਇਆ ਹੈ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਸਰਕਾਰੀ ਜ਼ਮੀਨਾਂ ਖਾਲੀ ਕਰਵਾਈਆਂ। ਇਨ੍ਹਾਂ ਆਗੂਆਂ ਤੋਂ ਕਈ ਹਜ਼ਾਰ ਏਕੜ ਸਰਕਾਰੀ ਜ਼ਮੀਨਾਂ ਖਾਲੀ ਕਰਵਾਈਆਂ ਗਈਆਂ ਹਨ। ਚੀਮਾ ਨੇ ਕਿਹਾ ਕਿ ‘ਆਪ’ ਪਾਰਟੀ ਦੀ ਇਹ ਪਹਿਲੀ ਸਰਕਾਰ ਹੈ ਜਿਸ ਨੇ 14 ਮਹੀਨਿਆਂ ਵਿਚ ਸਾਰੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿਤੇ ਹਨ।

ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਅੱਜ ਲੋਕਾਂ ਨੇ ਜੋ ਜਿੱਤ ਦਰਜ ਕਰਵਾਈ ਹੈ, ਉਸ ਲਈ ਉਹ ਧੰਨਵਾਦੀ ਹਨ। ਮੈਨੂੰ ਜਨਤਾ ਅਤੇ ਪਾਰਟੀ ਦੋਵਾਂ ਨੇ ਪਸੰਦ ਕੀਤਾ ਹੈ। ਇਸ ਲਈ ਉਹ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੀ ਪੂਰੀ ਕੋਸ਼ਿਸ਼ ਕਰਨਗੇ। ਰਿੰਕੂ ਨੇ ਕਿਹਾ ਕਿ ਜਲੰਧਰ ਵਿਚ ਰੁਕੇ ਹੋਏ ਕੰਮਾਂ ਨੂੰ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮਿਲਣਾ ਹੀ ਪਹਿਲਾ ਕੰਮ ਹੈ। ਜਲੰਧਰ ਵਿਚ ਹਵਾਈ ਅੱਡੇ ਦਾ ਕੰਮ ਰੁਕ ਗਿਆ ਹੈ, ਜਿਸ ਨੂੰ ਸ਼ੁਰੂ ਕੀਤਾ ਜਾਣਾ ਹੈ। ਸੜਕਾਂ ਵੀ ਬਣਨੀਆਂ ਹਨ, ਪਰ ਕੰਮ ਸ਼ੁਰੂ ਨਹੀਂ ਹੋਇਆ। ਰਿੰਕੂ ਨੇ ਕਿਹਾ ਕਿ ਸਮਾਰਟ ਸਿਟੀ ਦੇ ਕਈ ਕੰਮ ਹਨ ਜੋ ਬੰਦ ਪਏ ਹਨ, ਜਿਨ੍ਹਾਂ ਦੀ ਸੂਚੀ ਬਣਾ ਕੇ ਕੰਮ ਸ਼ੁਰੂ ਕੀਤਾ ਜਾਵੇਗਾ। ਸ਼ਹਿਰ ਦੇ ਮਸਲੇ ਕੇਂਦਰ ਕੋਲ ਉਠਾਏ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement