ਪੰਜਾਬ ਭਰ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ, 323 ਬੈਂਚਾਂ ਅੱਗੇ ਲਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

By : GAGANDEEP

Published : May 13, 2023, 7:01 pm IST
Updated : May 13, 2023, 7:01 pm IST
SHARE ARTICLE
photo
photo

ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਕੀਤੀ ਗਈ ਸੁਣਵਾਈ

 

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323  ਬੈਂਚਾਂ ਵਿੱਚ ਲੱਗਭਗ 2,31,456  ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ  ਧੀਰ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ। ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲੱਬਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement