Punjab News : ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : May 13, 2024, 5:24 pm IST
Updated : May 13, 2024, 5:26 pm IST
SHARE ARTICLE
Vigilance Bureau
Vigilance Bureau

ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ

Punjab News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਲੜਕੇ ਖਿਲ਼ਾਫ਼ ਦਰਜ ਪੁਲਿਸ ਕੇਸ ਦੀ ਜਾਂਚ ਦੌਰਾਨ ਕੇਸ ਵਿੱਚੋਂ ਨਾਮ ਕੱਢਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਹੈ। ਉਸਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement