Punjab News : ਚਰਨਜੀਤ ਚੰਨੀ ਵੱਲੋਂ ਠੋਡੀ 'ਤੇ ਹੱਥ ਲਗਾਉਣ ਦੇ ਮਾਮਲੇ 'ਚ ਬੀਬੀ ਜਗੀਰ ਦਾ ਵੱਡਾ ਬਿਆਨ , ਜਾਣੋਂ ਕੀ ਕਿਹਾ
Published : May 13, 2024, 8:35 pm IST
Updated : May 13, 2024, 8:42 pm IST
SHARE ARTICLE
Bibi Jagir Kaur
Bibi Jagir Kaur

ਸ਼ੋਸ਼ਲ ਮੀਡੀਆ 'ਤੇ ਕਈ ਚੈਨਲਾਂ ਤੇ ਹੋਰ ਲੋਕਾਂ ਵੱਲੋਂ ਉਸ ਵੀਡੀਓ ਨੂੰ ਜਾਣਬੁੱਝ ਕੇ ਵਾਇਰਲ ਕੀਤਾ ਜਾ ਰਿਹਾ ਹੈ :ਬੀਬੀ ਜਗੀਰ

 Punjab News : ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦੇ ਮਾਮਲੇ 'ਤੇ  ਮਹਿਲਾ ਕਮਿਸ਼ਨ ਨੇ ਸਖ਼ਤ ਐਕਸ਼ਨ ਲਿਆ ਹੈ ,ਓਥੇ ਹੀ ਹੁਣ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਦਾ ਬਿਆਨ ਵੀ  ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋਸ਼ਲ ਮੀਡੀਆ 'ਤੇ ਕਈ ਚੈਨਲਾਂ ਤੇ ਹੋਰ ਲੋਕਾਂ ਵੱਲੋਂ ਉਸ ਵੀਡੀਓ ਨੂੰ ਜਾਣਬੁੱਝ ਕੇ ਵਾਇਰਲ  ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਆਪਣੇ ਸੋਸ਼ਲ ਮੀਡਿਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ; 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਵਾਪਸ ਆ ਰਹੇ ਸੀ ਤਾਂ ਉਸ ਵੇਲੇ ਉਥੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀਆਂ ਆਗੂਆਂ ਨਾਲ  ਕਾਗਜ਼ ਦਾਖ਼ਲ ਕਰਵਾਉਣ ਲਈ ਜਾ ਰਹੇ ਸਨ। ਆਹਮੋ-ਸਾਹਮਣੇ ਹੋਣ `ਤੇ ਸਾਰੇ ਆਗੂਆਂ  ਨੇ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਫਤਿਹੇ ਬੁਲਾਈ।

ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹੇ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿੱਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਸੀ। ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਤਾ ਵਿੱਚ ਹੀ ਵੇਖਦੀ ਹਾਂ ਪਰ ਦੁੱਖ ਦੀ ਗੱਲ ਹੈ ਕਿ ਸ਼ੋਸ਼ਲ ਮੀਡੀਆ 'ਤੇ ਕਈ ਚੈਨਲਾਂ ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ,ਜਿਸ ਵਿੱਚੋਂ ਚੰਨੀ ਵੱਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵੱਧ ਤੂਲ ਦਿੱਤਾ ।

ਅਸਲ ਵਿੱਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ,ਮੇਰੇ ਪਰਿਵਾਰ ਲਈ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਅਤੇ ਕਸ਼ਟਦਾਇਕ ਹੈ।

ਦੱਸ ਦੇਈਏ ਕਿ ਓਧਰ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀ.ਜੀ.ਪੀ. ਤੋਂ ਕੱਲ੍ਹ 14 ਮਈ 2024 ਨੂੰ ਦੁਪਹਿਰ 2 ਵਜੇ ਤੱਕ ਮਾਮਲੇ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ ਦਾ ਜ਼ਿਕਰ ਕਰਦੇ ਹੋਏ ਮਹਿਲਾ ਕਮਿਸ਼ਨ ਨੇ ਇਸ 'ਤੇ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਬੀਬੀ ਜਗੀਰ ਕੌਰ ਇਕ ਮਹੱਤਵਪੂਰਣ ਸ਼ਖਸੀਅਤ ਹਨ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਵੀ ਰਹਿ ਚੁੱਕੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM
Advertisement