
ਇਹ ਘਟਨਾ ਪਿੰਡ ਖਿਓ ਵਾਲੀ ਢਾਬ ਦੇ ਸਿਆਗ ਪੈਟਰੋਲ ਪੰਪ 'ਤੇ ਵਾਪਰੀ ਹੈ, ਜਿੱਥੇ ਆਰੋਪੀ ਵਿਅਕਤੀ 28 ਜਨਵਰੀ 2024 ਨੂੰ ਰਾਤ 11 ਵਜੇ ਤੋਂ ਬਾਅਦ ਪੈਟਰੋਲ ਲੈਣ ਗਿਆ ਸੀ
Fazilka News : ਫਾਜ਼ਿਲਕਾ ਦੇ ਇਕ ਪੈਟਰੋਲ ਪੰਪ 'ਤੇ ਦੇਰ ਰਾਤ ਨੂੰ ਪੈਟਰੋਲ ਨਾ ਮਿਲਣ ਕਰਕੇ ਸ਼ਰਾਬ ਦੇ ਨਸ਼ੇ 'ਚ ਧੁੱਤ ਇੱਕ ਵਿਅਕਤੀ ਵੱਲੋਂ ਪੈਟਰੋਲ ਪੰਪ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਇਲਾਵਾ ਉਕਤ ਵਿਅਕਤੀ ਨੇ ਪੰਪ ਦੇ ਸ਼ੀਸ਼ੇ ਤੋੜ ਦਿੱਤੇ ਹਨ। ਜਿਸ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਆਰੋਪੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਅਧਿਕਾਰੀ ਭਗਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਪਿੰਡ ਖਿਓ ਵਾਲੀ ਢਾਬ ਦੇ ਸਿਆਗ ਪੈਟਰੋਲ ਪੰਪ 'ਤੇ ਵਾਪਰੀ ਹੈ। ਜਿੱਥੇ ਆਰੋਪੀ ਵਿਅਕਤੀ 28 ਜਨਵਰੀ 2024 ਨੂੰ ਰਾਤ 11 ਵਜੇ ਤੋਂ ਬਾਅਦ ਪੈਟਰੋਲ ਲੈਣ ਗਿਆ ਸੀ ਪਰ ਓਵਰਟਾਈਮ ਕਾਰਨ ਪੈਟਰੋਲ ਨਹੀਂ ਮਿਲਿਆ। ਇਸ ਲਈ ਸ਼ਰਾਬ ਦੇ ਨਸ਼ੇ 'ਚ ਇਕ ਵਿਅਕਤੀ ਨੇ ਪੈਟਰੋਲ ਪੰਪ 'ਤੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।
ਰਾਜਸਥਾਨ ਦਾ ਰਹਿਣ ਵਾਲਾ ਹੈ ਮੁਲਜ਼ਮ
ਜਦੋਂ ਪੁਲਿਸ ਨੂੰ ਸ਼ਿਕਾਇਤ ਮਿਲੀ ਤਾਂ ਪੁਲਿਸ ਨੇ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੱਜ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਰਾਜਸਥਾਨ ਵਜੋਂ ਹੋਈ ਹੈ।
ਉਸ ਖਿਲਾਫ ਐਫਆਈਆਰ ਨੰਬਰ 7 ਦਰਜ ਕੀਤੀ ਗਈ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਦਾ ਮੈਡੀਕਲ ਕਰਵਾਇਆ ਗਿਆ। ਉਸ ਨੂੰ ਜਾਂਚ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਇਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।