ਖ਼ਬਰਾਂ |

ਤਾਜ਼ਾ |

Moga News : ਤੇਜ਼ ਰਫ਼ਤਾਰ ਬੱਸ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ , ਈ-ਰਿਕਸ਼ਾ ਚਾਲਕ ਦੀ ਮੌਕੇ 'ਤੇ ਹੀ ਹੋਈ ਮੌਤ
Published : May 13, 2024, 6:05 pm IST
Updated : May 13, 2024, 6:05 pm IST
SHARE ARTICLE
Road Accident
Road Accident

ਲੋਕਾਂ ਨੇ ਬੱਸ ਡਰਾਈਵਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ

Moga News : ਮੋਗਾ ਦੇ ਕਸਬਾ ਬੱਧਨੀ ਕਲਾਂ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਹੈ। ਜਿਸ 'ਚ ਈ-ਰਿਕਸ਼ਾ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਨੇ ਬੱਸ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਹੈ। ਪੁਲੀਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਹ ਹਾਦਸਾ ਐਤਵਾਰ ਰਾਤ ਨੂੰ ਵਾਪਰਿਆ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਵਜੋਂ ਹੋਈ ਹੈ।

ਜਾਂਚ ਅਧਿਕਾਰੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਕਸਬਾ ਬੱਧਨੀ ਕਲਾਂ ਦੇ ਬੱਸ ਸਟੈਂਡ ਨੇੜੇ ਗੋਬਿੰਦ ਮੋਟਰ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਸੁਖਜਿੰਦਰ ਸਿੰਘ ਦੀ ਮੌਤ ਹੋ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਚ ਰਖਵਾ ਦਿੱਤਾ ਹੈ।

ਲੋਕਾਂ ਨੇ ਬੱਸ ਡਰਾਈਵਰ ਨੂੰ ਫੜਿਆ 

ਲੋਕਾਂ ਨੇ ਬੱਸ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਹੈ। ਬੱਸ ਡਰਾਈਵਰ ਦੀ ਪਛਾਣ ਇੰਦਰਪਾਲ ਵਜੋਂ ਹੋਈ ਹੈ। ਡਰਾਈਵਰ ਸੰਗਰੂਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਦੇ ਬਿਆਨਾਂ ’ਤੇ ਡਰਾਈਵਰ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਏਜੰਸੀ

Advertisement

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM

Dibrugarh Jail 'ਚ ਹੀ ਰਹੇਗਾ MP Amritpal, Highcourt ਨੇ ਪੰਜਾਬ ਸ਼ਿਫਟ ਕਰਨ 'ਤੇ ਲਾਈ ਰੋਕ

17 Apr 2026 3:05 PM

ਸਤਿੰਦਰ ਸਰਤਾਜ ਦੇ ਸਾਥੀ ਦਲਬੀਰ ਵਿਰਦੀ ਨਾਲ ਖ਼ਾਸ ਗੱਲਬਾਤ !

17 Apr 2026 3:05 PM

ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਲੈ ਕੇ ਆਪ ਨੇਤਾ ਦੀਪਕ ਬਾਲੀ ਨਾਲ਼ ਖ਼ਾਸ ਗੱਲਬਾਤ

16 Apr 2026 2:55 PM

Sri Anandpur Sahib ਤੋਂ ਵਿਸਾਖੀ ਦਾ Vaisakhi ਮਨਾ ਕੇ ਵਾਪਸ ਪਰਤ ਰਹੀ ਸੰਗਤ ਦੇ ਨਾਲ ਵੱਡਾ ਹਾਦਸਾ

16 Apr 2026 2:50 PM
Advertisement