Surjit Patar News : ਪੰਜ ਤੱਤਾਂ 'ਚ ਵਿਲੀਨ ਹੋਏ ਸ਼ਾਇਰ ਸੁਰਜੀਤ ਪਾਤਰ, ਅੰਤਿਮ ਵਿਦਾਈ ਮੌਕੇ CM ਮਾਨ ਵੀ ਹੋਏ ਭਾਵੁਕ

By : GAGANDEEP

Published : May 13, 2024, 11:48 am IST
Updated : May 13, 2024, 12:02 pm IST
SHARE ARTICLE
Surjit Patar News in Punjabi
Surjit Patar News in Punjabi

Surjit Patar News in Punjabi: ਸੁਰਜੀਤ ਪਾਤਰ ਦਾ ਦੋ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ

Surjit Patar News in Punjabi : ਪ੍ਰਸਿੱਧ ਪੰਜਾਬੀ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਦੇਹ ਨੂੰ ਮੋਢਾ ਦਿਤਾ। ਇਸ ਦੇ ਨਾਲ ਹੀ ਇਸ ਤੋਂ ਬਾਅਦ ਉਨ੍ਹਾਂ ਨੇ ਮਰਹੂਮ ਕਵੀ ਨੂੰ ਸ਼ਰਧਾਂਜਲੀ ਦਿਤੀ। ਇਸ ਤੋਂ ਪਹਿਲਾਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਕਈ ਲੋਕ ਉਨ੍ਹਾਂ ਦੀ ਰਿਹਾਇਸ਼ 'ਤੇ ਇਕੱਠੇ ਹੋਏ। ਇਸ ਵਿਚ ਪ੍ਰਸਿੱਧ ਸਾਹਿਤਕਾਰ, ਕਲਾਕਾਰ, ਨੇਤਾ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਜੁੜੇ ਲੋਕ ਸ਼ਾਮਲ ਸਨ। ਸੁਰਜੀਤ ਪਾਤਰ ਦਾ ਦੋ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਪਰ ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਸੀ। ਅਜਿਹੇ 'ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ। 

ਇਹ ਵੀ ਪੜ੍ਹੋ: Sri Muktsar Sahib News: ਡਿਗਰੀਆਂ ਲੈ ਕੇ ਵੀ ਨੌਜਵਾਨ ਬੇਰੁਜ਼ਗਾਰ, ਢਿੱਡ ਭਰਨ ਲਈ ਖੇਤਾਂ ਵਿਚ ਚੁਗ ਰਹੇ ਕਣਕ ਦੇ ਸਿੱਟੇ  

ਪੰਜਾਬ ਸਰਕਾਰ ਵਲੋਂ ਪਾਤਰ ਪੁਰਸਕਾਰ ਦੇਣ ਦਾ ਐਲਾਨ
ਪੰਜਾਬ ਸਰਕਾਰ ਨੇ ਪੰਜਾਬੀ ਕਵੀ ਅਤੇ ਸਾਹਿਤਕਾਰ ਸੁਰਜੀਤ ਪਾਤਰ ਦੀ ਯਾਦ ਵਿਚ ਹਰ ਸਾਲ ਪਾਤਰ ਪੁਰਸਕਾਰ ਦੇਣ ਦਾ ਵੀ ਐਲਾਨ ਕੀਤਾ ਹੈ। ਇਹ ਪੁਰਸਕਾਰ ਉੱਭਰ ਰਹੇ ਕਵੀਆਂ ਨੂੰ ਦਿਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਆਰ ਕੀਤੀ ਹੈ। ਪਾਤਰ ਪੁਰਸਕਾਰ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਦਾ ਨਕਦ ਇਨਾਮ ਅਤੇ ਇਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ।

ਇਹ ਵੀ ਪੜ੍ਹੋ: PM Narendra Modi News : ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ PM ਨਰਿੰਦਰ ਮੋਦੀ

ਦੱਸ ਦੇਈਏ ਕਿ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸੁਰਜੀਤ ਪਾਤਰ ਨੇ ਸਾਹਿਤ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਅਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ (ਅੰਮ੍ਰਿਤਸਰ) ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਿਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

ਇਹ ਵੀ ਪੜ੍ਹੋ:  Canada News: ਕੈਨੇਡਾ ਵਿਚ ਕਰੋੜਾਂ ਦੇ ਸੋਨੇ ਦੀ ਚੋਰੀ ਮਾਮਲੇ ਵਿਚ ਭਾਰਤੀ ਮੂਲ ਦਾ ਇਕ ਹੋਰ ਨੌਜਵਾਨ ਕਾਬੂ  

ਉਨ੍ਹਾਂ ਨੇ ਕਈ ਪ੍ਰਸਿੱਧ ਕਵਿਤਾਵਾਂ ਲਿਖੀਆਂ। ਇਨ੍ਹਾਂ ਵਿਚ ਹਵਾ ਵਿਚ ਲਿਖੇ ਹਰਫ਼, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਬਾਜੇਬ, ਸੁਰ ਜ਼ਮੀਨ, ਬ੍ਰਿਖ ਅਰਜ ਕਰੇ, ਹਨੇਰ ਵਿਚ ਸੁਲਗਦੀ ਸਵਰਨਮਾਲਾ ਸ਼ਾਮਲ ਹਨ। ਸੁਰਜੀਤ ਪਾਤਰ ਨੂੰ 2012 ‘ਚ ਪਦਮ ਸ਼੍ਰੀ ਤੋਂ ਇਲਾਵਾ  1979 ਵਿਚ ਪੰਜਾਬ ਸਾਹਿਤ ਅਕਾਦਮੀ ਅਵਾਰਡ, 1993 ਵਿਚ ਸਾਹਿਤ ਅਕਾਦਮੀ ਅਵਾਰਡ, 1999 ਵਿਚ ਪੰਚਾਨੰਦ ਅਵਾਰਡ, 2007 ਵਿਚ ਅਨਦ ਕਾਵਯ ਸਨਮਾਨ, 2009 ਵਿਚ ਸਰਸਵਤੀ ਸਨਮਾਨ ਅਤੇ ਗੰਗਾਧਰ ਰਾਸ਼ਟਰੀ ਕਵਿਤਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Surjit Patar News in Punjabi ,stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement