Lok Sabha Elections 2024: ਗੁਰਦਾਸਪੁਰ ਵਿਚ ਭਾਜਪਾ ਨੂੰ ਝਟਕਾ! ਸਮਾਜਸੇਵੀ ਸਵਰਨ ਸਲਾਰੀਆ AAP ਵਿਚ ਸ਼ਾਮਲ
Published : May 13, 2024, 4:33 pm IST
Updated : May 13, 2024, 4:33 pm IST
SHARE ARTICLE
Swaran Salaria Joins AAP
Swaran Salaria Joins AAP

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

Lok Sabha Elections 2024: ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜਸੇਵੀ ਸਵਰਨ ਸਲਾਰੀਆ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਵਿਚ ਸ਼ਾਮਲ ਹੋਏ। ਇਸ ਨੂੰ ਭਾਜਪਾ ਲਈ ਵੀ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਲੰਬੇ ਸਮੇਂ ਤੋਂ ਇਲਾਕੇ ਵਿਚ ਸਰਗਰਮ ਸਨ।

ਇਸ ਦੇ ਨਾਲ ਹੀ ਉਹ ਭਾਜਪਾ ਦੀ ਸੂਬਾ ਕਾਰਜਕਾਰੀ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ। ਸਲਾਰੀਆ ਆਜ਼ਾਦੀ ਘੁਲਾਟੀਏ ਨਿਧਨ ਸਿੰਘ ਸਲਾਰੀਆ ਦੇ ਪੁੱਤਰ ਹਨ।

ਜ਼ਿਕਰਯੋਗ ਹੈ ਕਿ ਸਵਰਨ ਸਲਾਰੀਆ ਨੂੰ ਇਸ ਵਾਰ ਭਾਜਪਾ ਨੇ ਟਿਕਟ ਨਹੀਂ ਦਿਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਜ਼ਾਦ ਚੋਣ ਲੜਨ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਇਹ ਵੀ ਕਿਹਾ ਕਿ 13 ਅਪ੍ਰੈਲ ਤਕ ਉਹ ਸਪੱਸ਼ਟ ਕਰ ਦੇਣਗੇ ਕਿ ਉਨ੍ਹਾਂ ਦਾ ਸਿਆਸੀ ਕਰੀਅਰ ਕੀ ਹੋਵੇਗਾ। ਹਾਲਾਂਕਿ ਇਸ ਤੋਂ ਬਾਅਦ ਉਹ ਸ਼ਾਂਤ ਰਹੇ। ਇਸ ਵਿਚਕਾਰ ਇਹ ਵੀ ਚਰਚਾ ਸੀ ਕਿ ਉਹ ਕਾਂਗਰਸ ਵਿਚ ਸ਼ਾਮਲ ਹੋਣਗੇ।

ਸਲਾਰੀਆ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ 2017 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਕਿਸਮਤ ਨੇ ਉਨ੍ਹਾਂ ਦਾ ਸਾਥ ਨਹੀਂ ਦਿਤਾ। ਉਸ ਸਮੇਂ ਉਨ੍ਹਾਂ ਨੂੰ ਸੁਨੀਲ ਜਾਖੜ ਨੇ ਹਰਾਇਆ ਸੀ। ਸੁਨੀਲ ਜਾਖੜ ਉਸ ਸਮੇਂ ਕਾਂਗਰਸ ਦੇ ਆਗੂ ਸਨ। ਇਸ ਦੇ ਨਾਲ ਹੀ ਸਲਾਰੀਆ ਇਸ ਵਾਰ ਟਿਕਟ ਨਾ ਮਿਲਣ ਤੋਂ ਨਾਰਾਜ਼ ਸਨ।

(For more Punjabi news apart from Swaran Salaria Joins AAP amid Lok Sabha Elections 2024, stay tuned to Rozana Spokesman)

 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement