Amritsar News : ਮਜੀਠਾ ਵਿੱਚ ਜ਼ਹਿਰਲੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਵਿੱਚ ਹੁਣ ਤੱਕ 7 ਵਿਅਕਤੀ ਗ੍ਰਿਫਤਾਰ

By : BALJINDERK

Published : May 13, 2025, 3:22 pm IST
Updated : May 13, 2025, 3:22 pm IST
SHARE ARTICLE
file photo
file photo

Amritsar News : ਇਸ ਸਬੰਧ ਵਿੱਚ ਜਾਂਚ ਜਾਰੀ ਹੈ ਅਤੇ ਹੋਰ ਵੀ ਵੇਰਵੇ ਮਿਲਣ ਦੀ ਆਸ ਹੈ।

Amritsar News in Punjabi : ਮਜੀਠਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿੱਚ ਤੁੰਰਤ ਕਾਵਰਾਈ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਪ੍ਰਭਜੀਤ ਸਿੰਘ ਉਰਫ ਬੱਬੂ, ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਰਾਈ, ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ, ਅਰੁਣ ਕੁਮਾਰ ਉਰਫ ਕਾਲਾ ਵਾਸੀ ਪਤਾਲਪੁਰੀ ਅਤੇ ਨਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਪੁਲਿਸ ਨੇ ਥਾਣਾ ਮਜੀਠਾ ਅਤੇ ਕੱਥੂ ਨੰਗਲ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਭੰਗਵਾ ਅਲਕੋਹਲ ਅਤੇ ਨਜਾਇਜ ਸ਼ਰਾਬ ਤਿਆਰ ਕਰਕੇ ਅੱਗੇ ਸਪਲਾਈ ਕਰਦੇ ਹਨ ਜੋ ਇਨ੍ਹਾਂ ਦਾ ਮੁੱਖ ਕਾਰਨ ਬਣੀ ਹੈ। ਇਹ ਜ਼ਹਿਰੀਲੀ ਸ਼ਰਾਬ ਅੱਗੇ ਸਾਹਿਬ ਸਿੰਘ, ਗੁਰਜੰਟ,ਸਿਕੰਦਰ ਸਿੰਘ, ਪਰਮਜੀਤ ਸਿੰਘ, ਨਿੰਦਰ ਕੋਰ, ਰਾਜਾ ਨੂੰ ਸਪਲਾਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਜਾਂਚ ਜਾਰੀ ਹੈ ਅਤੇ ਹੋਰ ਵੀ ਵੇਰਵੇ ਮਿਲਣ ਦੀ ਆਸ ਹੈ। 

 (For more news apart from  7 people arrested so far for supplying poisonous liquor in Majitha News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement