Amritsar News : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ’ਤੇ ਬੋਲੇ ਭਾਜਪਾ ਨੇਤਾ ਤਰੁਣ ਚੁੱਘ

By : BALJINDERK

Published : May 13, 2025, 1:04 pm IST
Updated : May 13, 2025, 1:04 pm IST
SHARE ARTICLE
BJP leader Tarun Chugh
BJP leader Tarun Chugh

Amritsar News : ਕਿਹਾ -ਸ਼ਰਾਬ ਮਾਫੀਆ ਨੂੰ ਕਿਸੇ ਦਾ ਡਰ ਹੀ ਨਹੀਂ ਹੈ, ਇਸ ’ਤੇ CBI ਜਾਂਚ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ

 Amritsar News in Punjabi : ਅੰਮ੍ਰਿਤਸਰ ਦੇ ਮਜੀਠਾ ਪਿੰਡ ਦੇ ਆਲੇ ਦੁਆਲੇ ਦੇ ਕਈ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤ ’ਤੇ ਭਾਜਪਾ ਨੇਤਾ ਤਰੁਣ ਚੁੱਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ  ਇਹ ਬਹੁਤ ਹੀ ਦੁਖਦਾਈ ਘਟਨਾ ਹੈ, ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਇੱਕ ਤੋਂ ਬਾਅਦ ਇੱਕ ਹੋ ਰਹੀਆਂ ਮੌਤਾਂ ਭਗਵੰਤ ਮਾਨ ਸਰਕਾਰ ਦੀਆਂ ਬੇਕਾਰ ਅਤੇ ਲੋਕ ਵਿਰੋਧੀ ਨੀਤੀਆਂ ਦਾ ਸਿੱਧਾ ਨਤੀਜਾ ਹਨ। ਨਸ਼ੇ ਦੇ ਖਿਲਾਫ਼ ਮੁਹਿੰਮ ਚੱਲ ਰਹੀ ਸੀ ਪਰ ਕੀ ਪੰਜਾਬ ਵਿੱਚ ਨਸ਼ਾ ਬੰਦ ਹੋ ਗਿਆ, ਕੀ ਪੰਜਾਬ ਸਰਕਾਰ ਹੁਣ ਕੋਈ ਕਾਰਵਾਈ ਕਰੇਗੀ?

ਪੰਜਾਬ ਸਰਕਾਰ ਨਕਲੀ ਸ਼ਰਾਬ ਮਾਫੀਆ ਨੂੰ ਕਿਉਂ ਨਹੀਂ ਰੋਕ ਪਾ ਰਹੀ। ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁਧ ਦੂਜੇ ਪਾਸੇ ਨਸ਼ਿਆਂ ਨਾਲ ਸਮੂਹਿਕ ਮੌਤਾਂ ਹੋ ਰਹੀਆਂ ਹਨ। ਇਹ ਪ੍ਰਸ਼ਾਸਨਿਕ ਘਾਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਰਸਿੰਘਹਾਰ ਤੋਂ ਘੱਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ‘‘ਪੰਜਾਬ ’ਚ ਜ਼ਹਿਰ ਘੋਲਿਆ ਜਾ ਰਿਹਾ ਹੈ। ਅੱਜ ਮਾਫੀਆ ਨੂੰ ਕਿਸੇ ਦਾ ਡਰ ਹੀ ਨਹੀਂ ਹੈ, ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।  

 (For more news apart from BJP leader Tarun Chugh speaks on deaths dueconsumption poisonous liquor in Amritsar News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM
Advertisement