Haryana News : ਹਰਿਆਣੇ ਕਮੇਟੀ ਸਹੁੰ ਚੁੱਕ ਸਮਾਗਮ ’ਚ ਪੈਦਾ ਹੋਇਆ ਵਿਵਾਦ

By : BALJINDERK

Published : May 13, 2025, 5:52 pm IST
Updated : May 13, 2025, 5:53 pm IST
SHARE ARTICLE
HSGPC ਮੈਂਬਰ ਬਿੰਦਰ ਸਿੰਘ
HSGPC ਮੈਂਬਰ ਬਿੰਦਰ ਸਿੰਘ

Haryana News : ਸਹੁੰ ਚੁੱਕਣ ਵਾਲੇ ਸ਼ਬਦਾਂ ’ਤੇ HSGPC ਮੈਂਬਰ ਬਿੰਦਰ ਸਿੰਘ ਨੇ ਚੁੱਕਿਆ ਇਤਰਾਜ਼

Haryana News in Punjabi : ਹਰਿਆਣੇ ਕਮੇਟੀ ਸਹੁੰ ਚੁੱਕ ਸਮਾਗਮ ’ਚ ਵਿਵਾਦ ਪੈਦਾ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿੰਦਰ ਸਿੰਘ ਨੇ ਸਹੁੰ ਚੁੱਕਣ ਵਾਲੇ ਸ਼ਬਦਾਂ ’ਤੇ ਇਤਰਾਜ਼ ਚੁੱਕਿਆ ਹੈ। ਉਨ੍ਹਾਂ ਨੇ ਰੋਜ਼ਾਨਾ ਸਪੋਕਮੈਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਹੁੰ ਚੁੱਕ ਸਮਾਗਮ ਵਿਚ ਉਨ੍ਹਾਂ ਦੇ ਵਿਰੋਧ ਤੋਂ  ਬਾਅਦ ਮੌਕੇ ’ਤੇ ਹੀ ਸ਼ਬਦ ਬਦਲੇ ਗਏ, ਜੋ ਮਰਿਆਦਾ ਦੇ ਉਲਟ ਲਿਖੇ ਗਏ ਸੀ।

1

ਭਾਈ ਬਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨ ਚਾਹੁੰਦਾ ਸੀ ਕਿ ਜਿਸ ਤਰ੍ਹਾਂ ਸ਼ਬਦਾਵਲੀ ਲਿਖੀ ਗਈ ਹੈ ਉਸੇ ਤਰ੍ਹਾਂ ਸਹੁੰ ਚੁੱਕੀ ਜਾਵੇ ਪਰ ਸਾਰੇ ਮੈਂਬਰਾਂ ਨੇ ਇਸ ਦੀ ਵਿਰੋਧਤਾ ਕਰ ਡੱਟ ਕੇ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੀ ਮਰਿਆਦਾ ਦੀ ਪਾਲਣਾ ਕਰਦੇ ਹੋਏ ਇਸ ਤਰ੍ਹਾਂ ਦੀ ਹਰਕਤ ਨਹੀਂ ਕਰ ਸਕਦੇ। ਪਰ ਕਮਿਸ਼ਨ ਚਾਹੁੰਦਾ ਸੀ ਕਿ ਜਿਸ ਤਰ੍ਹਾਂ ਸ਼ਬਦਾਵਲੀ ਲਿਖੀ ਗਈ ਹੈ ਉਸੇ ਤਰ੍ਹਾਂ ਸਹੁੰ ਚੁੱਕੀ ਜਾਵੇ। 

ਉਨ੍ਹਾਂ ਨੇ ਕਿਹਾ ਹੈ ਕਿ ਅੱਜ 49 ਮੈਂਬਰਾਂ ਨੇ ਸਹੁੰ ਚੁੱਕੀ ਹੈ। ਉਨ੍ਹਾਂ ਨੇ ਗੁਰਦੁਆਰਾ ਦੀਆਂ ਚੋਣਾਂ ਵਿੱਚ ਚੋਣ ਕਮਿਸ਼ਨ ਨੇ ਵਧੀਆ ਭੂਮਿਕਾ ਨਿਭਾਈ ਹੈ।

 (For more news apart from HSGPC member Binder Singh raised objection to swear words News in Punjabi, stay tuned to Rozana Spokesman)

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement