Patiala News : ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ 

By : BALJINDERK

Published : May 13, 2025, 7:26 pm IST
Updated : May 13, 2025, 7:26 pm IST
SHARE ARTICLE
ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ 
ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ 

Patiala News : ਦਿੱਲੀ ਤੋਂ ਪੰਜਾਬ ਆ ਰਹੀ ਮੀਥਾਨੌਲ ਦੀ ਖੇਪ ਦੇ ਮਜੀਠਾ ਨਕਲੀ ਸ਼ਰਾਬ ਮਾਮਲੇ ਨਾਲ ਤਾਰ ਜੁੜੇ ਹੋਣ ਦਾ ਖ਼ਦਸ਼ਾ 

Patiala News in Punjabi : ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ), ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ।

ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਟਿਆਲਾ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਇਹ ਬਰਾਮਦਗੀ ਕੀਤੀ ਹੈ। 

ਐਸ ਐਸ ਪੀ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਵਿਖੇ ਨਕਲੀ ਸ਼ਰਾਬ ਦੇ ਮੰਦਭਾਗੀ ਘਟਨਾ ਸਾਹਮਣੇ ਆਉਣ ਬਾਅਦ ਡੀਆਈਜੀ ਬਾਰਡਰ ਰੇਂਜ ਵੱਲੋਂ ਇਹ ਸੂਚਨਾ ਮਿਲੀ ਸੀ ਕਿ ਦਿੱਲੀ ਦੇ ਟਰਾਂਸਪੋਰਟ ਨਗਰ ਤੋਂ ਮੀਥਾਨੌਲ ਕੈਮੀਕਲ ਦੀ ਖੇਪ ਪੰਜਾਬ ਆ ਰਹੀ ਹੈ, ਇਸ ‘ਤੇ ਡੀਜੀਪੀ ਪੰਜਾਬ ਵੱਲੋਂ ਆਦੇਸ਼ ਮਿਲਣ ‘ਤੇ ਪਟਿਆਲਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ ਤੁਰੰਤ ਚੌਕਸੀ ਵਰਤਦੇ ਹੋਏ ਨਕਲੀ ਸ਼ਰਾਬ ਦੇ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਇਸ ਮੀਥਾਨੌਲ ਦੀ ਖੇਪ ਨੂੰ ਜ਼ਬਤ ਕਰ ਲਿਆ ਹੈ। 

ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਪੰਜਾਬ ਆ ਰਹੇ ਇਸ ਟਰੱਕ ਨੰਬਰ ਪੀ ਬੀ 10 ਐਚ 1577 ਨੂੰ  ਤੇਪਲਾ ਨੇੜੇ ਘੇਰ ਕੇ ਤਲਾਸ਼ੀ ਦੌਰਾਨ ਬਾਕੀ ਹੋਰ ਬਹੁਤ ਸਾਰੇ ਸਾਮਾਨ ਵਿਚ ਲੁਕੋ ਕੇ ਰੱਖੇ ਹੋਏ ਤਿੰਨ ਡਰੰਮਾਂ ਵਿਚੋਂ ਇਹ 600 ਲਿਟਰ ਮੀਥਾਨੌਲ ਕੈਮੀਕਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਐਸ ਐਸ ਪੀ ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਮੁਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੀਥਾਨੌਲ ਦੀ ਇਹ ਖੇਪ ਦਿੱਲੀ ਤੋਂ ਲਿਆਂਦੀ ਜਾ ਰਹੀ ਸੀ, ਜਿਸ ਦੇ ਤਾਰ ਮਜੀਠਾ ਨਕਲੀ ਸ਼ਰਾਬ ਨਾਲ ਜੁੜੇ ਹੋਣ ਹੋਏ ਸਨ ਅਤੇ ਜੇਕਰ ਇਹ ਅੱਗੇ ਆਪਣੇ ਸਥਾਨ ‘ਤੇ ਪਹੁੰਚ ਜਾਂਦੀ ਤਾਂ ਇਸ ਤੋਂ ਤਿਆਰ ਹੋਣ ਵਾਲੀ ਨਕਲੀ ਤੇ ਜ਼ਹਿਰੀਲੀ ਸ਼ਰਾਬ ਤਿਆਰ ਕਰਕੇ ਵੇਚਣ ਨਾਲ ਹੋਰ ਵੀ ਸੈਂਕੜੇ ਲੋਕਾਂ ਦੀ ਮੌਤ ਹੋ ਸਕਦੀ ਸੀ। 

ਐਸ ਐਸ ਪੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਦੌਰਾਨ ਐਸ ਪੀ ਡੀ ਗੁਰਬੰਸ ਸਿੰਘ ਬੈਂਸ, ਡੀਐਸਪੀ ਹਰਮਨਜੀਤ ਸਿੰਘ ਚੀਮਾ, ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਜੇਸ਼ ਐਰੀ ਦੀ ਨਿਗਰਾਨੀ ਹੇਠ ਇਸ ਟੀਮ ਵਿੱਚ ਆਬਕਾਰੀ ਈਟੀਓ ਰੁਪਿੰਦਰਜੀਤ ਸਿੰਘ, ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਹਰਜਿੰਦਰ ਸਿੰਘ, ਗੋਪਾਲ ਸ਼ਰਮਾ ਤੇ ਰਜਨੀਸ਼ ਕੁਮਾਰ ਸਮੇਤ ਆਬਕਾਰੀ ਪੁਲਿਸ ਤੇ ਤੇਪਲਾ ਚੌਕੀ ਇੰਚਾਰਜ ਜਜਵਿੰਦਰ ਸਿੰਘ ਸ਼ਾਮਲ ਸਨ।

 (For more news apart from Patiala Police and Excise Department seize 600 liters of methanol chemical News in Punjabi, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement