Amritsar News : ਜ਼ਹਿਰਲੀ ਸ਼ਰਾਬ ਪੀਣ ਨਾਲ ਮੌਤਾਂ ਹੋਣ ’ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ  

By : BALJINDERK

Published : May 13, 2025, 3:12 pm IST
Updated : May 13, 2025, 5:20 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Amritsar News : 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ।

Amritsar News in Punjabi : ਇੱਕ ਪਾਸੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਚੱਲ ਰਹੀ ਹੈ ਦੂਸਰੇ ਪਾਸੇ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਕੁਝ ਪਿੰਡਾਂ ਦੇ ਵਿੱਚ ਜਹਰੀਲੀ ਸ਼ਰਾਬ ਪੀਣ ਨਾਲ 17 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਅਤੇ ਉਹਨਾਂ ਮ੍ਰਿਤਕ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਪਹੁੰਚੇ ਅਤੇ ਉਹਨਾਂ ਵੱਲੋਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਉਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ 10 ਦੇ ਕਰੀਬ ਆਰੋਪੀਆਂ  ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ। ਅਤੇ ਕਿਸੇ ਵੀ ਆਰੋਪੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਵਾਲਿਆਂ  ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਜਿੰਨੇ ਵੀ ਲੋਕ ਜ਼ਹਿਰੀਲੀ ਸ਼ਰਾਬ ਨਾਲ ਮਰੇ ਹਨ ਇਹ ਸਾਰੇ ਮਜ਼ਦੂਰ ਵਰਗ ਨਾਲ ਸੰਬੰਧਿਤ ਹਨ ਅਤੇ ਸਾਰਿਆਂ ਦੇ ਬੱਚੇ ਛੋਟੇ- ਛੋਟੇ ਹਨ। ਮ੍ਰਿਤਕ ਦੇ ਬਲੱਡ ਰਿਲੇਸ਼ਨ ਵਿੱਚ ਜਿਸਨੂੰ ਉਮਰ ਨੌਕਰੀ ਦੀ ਯੋਗਤਾ ਅਨੁਸਾਰ ਜ਼ਰੂਰਤ ਦੇ ਹਿਸਾਬ ਨਾਲ ਨੌਕਰੀ ਵੀ ਮੁਹਈਆ ਕਰਵਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਅੱਜ ਤੋਂ ਚਾਰ ਸਾਲ ਪਹਿਲਾਂ ਅੰਮ੍ਰਿਤਸਰ ਦੇ ਮੁੱਛਲ ਪਿੰਡ ਅਤੇ ਤਰਨ ਤਾਰਨ ਦੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਸੀ ਉਸੇ ਤਰੀਕੇ ਹੀ ਅੱਜ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਹਨ।  

 (For more news apart from Punjab government's action on deaths due to consumption of poisonous liquor News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement